*ਸਿਆਸੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
*ਕਿਹਾ, ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ
*ਕੋਵਿਡ ਜਾਗਰੂਕਤਾ ਲਈ ਵਾਰਡ ਅਤੇ ਪਿੰਡ ਪੱਧਰ ’ਤੇ ਕਮੇਟੀਆਂ ਦੇ ਗਠਨ ਦੀ ਹਦਾਇਤ
*ਘਰਾਂ ਵਿਚ ਇਕਾਂਤਵਾਸ ਮਰੀਜ਼ਾਂ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼
*ਆਈ. ਐਮ. ਏ ਨੂੰ ਆਪਣਾ ਹਸਪਤਾਲ ਸ਼ੁਰੂ ਕਰਨ ਦੀ ਕੀਤੀ ਅਪੀਲ
*ਸਿਆਸੀ, ਧਾਰਮਿਕ, ਵਪਾਰਕ ਆਗੂਆਂ ਅਤੇ ਹੋਰਨਾਂ ਮੋਹਤਬਰਾਂ ਨੂੰ ਕੋਵਿਡ ਖਿਲਾਫ਼ ਅੱਗੇ ਆਉਣ ਦਾ ਦਿੱਤਾ ਸੱਦਾ
*ਕੈਬਨਿਟ ਮੰਤਰੀ ਨੇ ਜ਼ਿਲੇ ’ਚ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 10 ਸਤੰਬਰ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਕੋਵਿਡ ਮਹਾਮਾਰੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ, ਪਰੰਤੂ ਇਸ ਬਿਮਾਰੀ ਨੂੰ ਮਾਤ ਦੇਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਇਹ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲੇ ਵਿਚ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਨੁੱਖਤਾ ਦੀ ਭਲਾਈ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ ’ਤੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਅਤੇ ਅਫ਼ਵਾਹਾਂ ਫੈਲਾਉਣਾ ਬੇਹੱਦ ਘਟੀਆ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੋਂ ਦੇ ਲੋਕ ਮੁੱਢ ਤੋਂ ਹੀ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿਚ ਵੱਧ-ਚੜ ਕੇ ਹਿੱਸਾ ਲੈਂਦੇ ਆਏ ਹਨ, ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ ਦੇ ਮੁੱਦੇ ’ਤੇ ਉਨਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਕਦੇ ਕਾਮਯਾਬ ਨਹੀਂ ਹੋਣਗੀਆਂ।
ਆਮ ਆਦਮੀ ਪਾਰਟੀ ਵੱਲੋਂ ਆਕਸੀਮੀਟਰ ਵੰਡੇ ਜਾਣ ਨੂੰ ਢਕਵੰਜ ਦੱਸਦਿਆਂ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਤਰਾਂ ਆਕਸੀਮੀਟਰ ਵੰਡਣ ਦਾ ਕੋਈ ਫਾਇਦਾ ਨਹੀਂ। ਉਨਾਂ ਸਵਾਲ ਕੀਤਾ ਕਿ ਕੀ ਆਕਸੀਮੀਟਰ ਨੂੰ ਆਪਰੇਟ ਕਰਨ ਸਬੰਧੀ ਜਾਗਰੂਕ ਕਰਨ ਲਈ ਉਨਾਂ ਕੋਲ ਇੰਨੇ ਹੈਲਥ ਵਰਕਰ ਮੌਜੂਦ ਹਨ? ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਸਗੋਂ ਕੋਵਿਡ ਦਾ ਫੈਲਾਅ ਹੀ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚੋਂ ਕੋਵਿਡ ਦੇ ਖ਼ਾਤਮੇ ਲਈ ਬੇਹੱਦ ਗੰਭੀਰ ਹਨ ਅਤੇ ਉਨਾਂ ਵੱਲੋਂ ਇਸ ਸਬੰਧੀ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰਾਂ ਸਿਹਤ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜਾਨਾਂ ਜ਼ੋਖ਼ਿਮ ਵਿਚ ਪਾ ਕੇ ਕੋਵਿਡ ਨੂੰ ਮਾਤ ਦੇਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ ਅਤੇ ਸਾਨੂੰ ਉਨਾਂ ਦਾ ਮਨੋਬਲ ਉੱਚਾ ਕਰਨਾ ਚਾਹੀਦਾ ਹੈ।
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਕੋਵਿਡ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਜ਼ਿਲੇ ਵਿਚ ਕੋਵਿਡ ਦਾ ਪਹਿਲਾ ਕੇਸ ਆਇਆ ਸੀ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜਿਸ ਤਰੀਕੇ ਨਾਲ ਮਿਹਨਤ ਕਰ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਗਿਆ, ਉਹ ਇਕ ਮਿਸਾਲ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਡਰਨ ਦੀ ਬਜਾਏ ਇਸ ਤੋਂ ਬਚਾਅ ਲਈ ਆਪਣਾ ਟੈਸਟ ਜ਼ਰੂਰ ਕਰਵਾਉਣ।
ਇਸ ਤੋਂ ਪਹਿਲਾਂ ਉਨਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਉਥੇ ਕੋਵਿਡ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਤੋਂ ਬਾਅਦ ਉਨਾਂ ਸੇਵਾ ਕੇਂਦਰ ਮੀਟਿੰਗ ਹਾਲ ਵਿਚ ਜ਼ਿਲਾ ਅਧਿਕਾਰੀਆਂ, ਜਨਤਕ ਪ੍ਰਤੀਨਿਧੀਆਂ, ਆਈ. ਐਮ. ਏ ਦੇ ਅਹੁਦੇਦਾਰਾਂ, ਵਪਾਰੀਆਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੋਵਿਡ ’ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਸਬੰਧੀ ਉਨਾਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਉਨਾਂ ਦੇ ਕੀਮਤੀ ਸੁਝਾਅ ਲਏ।
ਇਸ ਦੌਰਾਨ ਉਨਾਂ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਸੈਂਪਲ ਲੈਣ ਲਈ ਵਾਰਡ ਅਤੇ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣ। ਲੋਕਾਂ ਨੂੰ ਕੋਵਿਡ ਸਬੰਧੀ ਜਾਗਰੂਕ ਕਰਨ ਲਈ ਵਾਰਡ ਅਤੇ ਪਿੰਡ ਪੱਧਰ ’ਤੇ 11-11 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ, ਜਿਨਾਂ ਵਿਚ ਸਿਵਲ ਸੁਸਾਇਟੀ, ਧਾਰਮਿਕ, ਵਪਾਰੀ, ਸਰਪੰਚ, ਨੰਬਰਦਾਰ, ਸਾਬਕਾ ਆਗੂ ਆਦਿ ਹਰੇਕ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਜਾਵੇ।
ਇਸੇ ਤਰਾਂ ਉਨਾਂ ਘਰਾਂ ਵਿਚ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਉਨਾਂ ਦੇ ਨੰਬਰ ਜਨਤਕ ਕਰਨ ਲਈ ਕਿਹਾ, ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵਿਚ ਇਨਾਂ ਨੰਬਰਾਂ ’ਤੇ ਸੰਪਰਕ ਕਰ ਕੇ ਐਂਬੂਲੈਂਸ ਅਤੇ ਡਾਕਟਰੀ ਸੇਵਾਵਾਂ ਤੁਰੰਤ ਹਾਸਲ ਕੀਤੀਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨਾਂ ਨੂੰ ਜ਼ਿਲੇ ਵਿਚ ਕੋਵਿਡ ਤੋਂ ਬਚਾਅ ਅਤੇ ਜਾਗਰੂਕਤਾ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਆਈ. ਐਮ. ਏ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਆਈ. ਐਮ. ਏ ਨੂੰ ਕੋਵਿਡ ਸਬੰਧੀ ਆਪਣਾ ਇਕ ਹਸਪਤਾਲ ਖੋਲਣ ਦੀ ਅਪੀਲ ਕੀਤੀ, ਜਿਸ ਲਈ ਉਨਾਂ ਨੂੰ ਬਿਲਡਿੰਗ, ਹੋਰ ਬੁਨਿਆਦੀ ਸਹੂਲਤਾਂ ਅਤੇ ਫੰਡ ਆਦਿ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ, ਜਿਸ ਦਾ ਅਹੁਦੇਦਾਰਾਂ ਵੱਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ।
ਉਨਾਂ ਧਾਰਮਿਕ ਆਗੂਆਂ ਨਾਲ ਮੀਟਿੰਗ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ’ਤੇ ਅਰਦਾਸ ਤੋਂ ਬਾਅਦ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਜਿਵੇਂ ਕਿ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਰੱਖਣ ਅਤੇ ਹੱਥ ਵਾਰ-ਵਾਰ ਧੋਣ ਆਦਿ ਦੀ ਅਪੀਲ ਕੀਤੀ ਜਾਵੇ।
ਇਸੇ ਤਰਾਂ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਵਪਾਰੀਆਂ ਅਤੇ ਦੁਕਾਨਦਾਰਾਂ ਕੋਲੋਂ ਕੋਵਿਡ ਨੂੰ ਹਰਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਨਾਂ ਕਿਹਾ ਕਿ ਸਮਾਜ ਦਾ ਹਰੇਕ ਵਿਅਕਤੀ ਦੁਕਾਨਦਾਰਾਂ ਨਾਲ ਨੇੜਿਓਂ ਜੁੜਿਆ ਹੋਇਆ ਹੈ, ਇਸ ਲਈ ਉਨਾਂ ਵੱਲੋਂ ਆਪਣੇ ਸਾਥੀਆਂ ਅਤੇ ਗਾਹਕਾਂ ਪ੍ਰਤੀ ਸਾਵਧਾਨੀਆਂ ਵਰਤਣ ਦਾ ਦਿੱਤਾ ਸੰਦੇਸ਼ ਬੇਹੱਦ ਮਾਅਨੇ ਰੱਖਦਾ ਹੈ।
ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਭਾਟੀਆ ਤੇ ਹੋਰ ਹਾਜ਼ਰ ਸਨ।
ਫੋਟੋ ਕੈਪਸ਼ਨਾਂ :
-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ। ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ ਤੇ ਹੋਰ।

English