ਸਰਕਾਰੀ ਅਤੇ ਨਿੱਜੀ ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ

ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ

ਬਰਨਾਲਾ, 28 ਅਪ੍ਰੈਲ

         ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ  ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਸ. ਫੂਲਕਾ ਨੇ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਇਸੇ ਤਰਾਂ ਇਕ ਹੋਰ ਹੁਕਮ ਤਹਿਤ ਉਨਾਂ ਜ਼ਿਲੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸਭਿਆਚਾਰਕ ਅਤੇ ਧਾਰਮਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ

ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।

ਇਹ ਹੁਕਮ ਮਿਤੀ 25 ਜੂਨ, 2021 ਤੱਕ ਲਾਗੂ ਰਹਿਣਗੇ।

ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਮਨਾਹੀ ਹੁਕਮ ਜਾਰੀ

* ਸਟੇਸ਼ਨ ਦੇ 1000 ਮੀਟਰ ਦੇ ਘੇਰੇ ਅੰਦਰ ਪੈਂਦੇ ਮੈਰਿਜ ਪੈਲੇਸਾਂ ਤੇ ਖੇਡ ਮੈਦਾਨਾਂ ਅੰਦਰ ਆਰਮਡ ਪਰਸਨ, ਫਲਾਈ

ਪੈਰਾ ਗਲਿੱਡਰਜ਼, ਪੈਰਾ ਮੋਟਰਜ਼, ਗੁਬਾਰਿਆਂ ’ਤੇ ਮੁਕੰਮਲ ਪਾਬੰਦੀ

ਬਰਨਾਲਾ, 28 ਅਪ੍ਰੈਲ

          ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਆਈ.ਏ.ਐਸ. ਨੇ  ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 1000 ਮੀਟਰ ਦੇ ਘੇਰੇ ਅੰਦਰ ਪੈਂਦੇ ਸਮੂਹ ਮੈਰਿਜ ਪੈਲੇਸਾਂ ਅਤੇ ਖੇਡ ਮੈਦਾਨਾਂ ਆਦਿ ਅੰਦਰ (ਆਰਮਡ ਪਰਸਨ, ਫਲਾਈ ਪੈਰਾ ਗਲਿੱਡਰਜ, ਪੈਰਾ ਮੋਟਰਜ਼, ਗੁਬਾਰਿਆਂ) ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

          ਇਹ ਹੁਕਮ ਮਿਤੀ 25 ਜੂਨ, 2021 ਤੱਕ ਲਾਗੂ ਰਹਿਣਗੇ।

ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 28 ਅਪ੍ਰੈਲ

ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਉਂਦਾ ਹਾਂ ਅਤੇ ਸ਼ਾਮ ਨੰੂ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹਨਾਂ ਨੰੂ ਪਸ਼ੂ ਪਾਲਣ ਵਿਭਾਗ ਕੋਲੋ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੰੂ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ।

                      ਇਹ ਹੁਕਮ ਮਿਤੀ 25 ਜੂਨ, 2021 ਤੱਕ ਲਾਗੂ ਰਹਿਣਗੇ।