ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹਿੰਦੀ ਪੰਦਰਵਾੜਾ ਮਨਾਇਆ

ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹਿੰਦੀ ਪੰਦਰਵਾੜਾ ਮਨਾਇਆ

ਐਸ.ਏ.ਐਸ ਨਗਰ 30 ਸਤੰਬਰ:

ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਮਿਤੀ 14 ਸਤੰਬਰ ਤੋਂ 28 ਸਤੰਬਰ ਤੱਕ ਹਿੰਦੀ ਪੰਦਰਵਾੜਾ ਮਨਾਇਆ ਗਿਆ। ਹਿੰਦੀ ਪ੍ਰਤੀ ਵਿਦਿਆਰਥੀਆਂ ਦਾ ਰੁਝਾਨ ਅਤੇ ਲਗਾਅ ਵਧਾਉਣ ਲਈ ਕਵਿਤਾ ਉਚਾਰਣ, ਨਿਬੰਧ ਲੇਖਣ, ਕਹਾਣੀ-ਪਾਠ ਪ੍ਰਤੀਯੋਗਤਾ, ਸ਼ੁੱਧ ਉਚਾਰਣ ਪ੍ਰਤੀਯੋਗਤਾ, ਸੁੰਦਰ ਲਿਖਾਈ ਪ੍ਰਤੀਯੋਗਤਾ ਆਦਿ ਕਈ ਗਤੀਵਿਧੀਆਂ ਕਰਵਾਈਆਂ ਗਈਆਂ।

ਇਹਨਾਂ ਮੁਕਾਬਲਿਆਂ ਵਿਚ ਹਿੰਦੀ ਵਿਸ਼ੇ ਦੇ ਵਿਦਿਆਰਥੀਆਂ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਗਏ ਨਿਬੰਧ ਲੇਖਣ ਮੁਕਾਬਲੇ ਵਿਚ ਮਨਮੋਹਨ, ਰਾਜਮੀਤ ਅਤੇ ਸ਼ਾਲਿਨੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਟ੍ਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ ।

ਇਸ ਹਿੰਦੀ ਪੰਦਰਵਾੜਾ ਦੇ ਆਯੋਜਨ ਵਿਚ ਪ੍ਰੋ. ਸੁਜਾਤਾ ਕੌਸ਼ਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ  ਨੇ ਹਿੰਦੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿਚ ਵੀ ਕਰਵਾਉਣ ਦੀ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਵਰਤੋਂ ਵੱਲ ਪ੍ਰੇਰਿਤ ਕੀਤਾ।