ਰੂਪਨਗਰ, 5 ਅਕਤੂਬਰ 2024
ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਸਰਕਾਰੀ ਕਾਲਜ ਰੋਪੜ ਵੱਲੋਂ ਡਾਇਰੈਕਟੋਰੇਟ ਉਚੇਰੀ ਸਿੱਖਿਆ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਹਿੱਤ ਲੜੀ ਦੇ ਛੇਵੇਂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਨੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਸਮੂਹ ਸਟਾਫ਼ ਦਾ ਸਵਾਗਤ ਕੀਤਾ ਅਤੇ ਕਰਤਾਰ ਸਿੰਘ ਦੁੱਗਲ ਜੀ ਦੀ ਜੀਵਨੀ ਅਤੇ ਉਨ੍ਹਾਂ ਦੀ ਪੰਜਾਬੀ ਸਾਹਿਤ ਨੂੰ ਦੇਣ ਉਤੇ ਚਾਨਣਾ ਪਾਇਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਜੀ ਨੇ ਇਸ ਪੁਸਤਕ ਰੀਵਿਊ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਹੋਇਆ ਹਰ ਇਕ ਅਧਿਆਪਕ ਨੂੰ ਇਸ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ।
ਲਾਇਬ੍ਰੇਰੀ ਪੁਸਤਕ ਅਧਿਐਨ ਲੜੀ ਦੇ ਤਹਿਤ ਸੈਮੀਨਾਰ ਦੇ ਮੁੱਖ ਵਕਤਾ ਪ੍ਰੋ. ਰਾਜਿੰਦਰ ਕੌਰ ਨੇ “ਕਹਾਣੀ-ਸੰਗ੍ਰਹਿ “ ਪੁਸਤਕ ਤੇ ਚਰਚਾ ਕੀਤੀ ਉਨ੍ਹਾਂ ਨੇ ਦੁੱਗਲ ਦੀਆ ਕਹਾਣੀਆਂ ਦੇ ਵੱਖੋ-ਵੱਖਰੇ ਵਿਸ਼ਿਆਂ ਅਤੇ ਉਨ੍ਹਾਂ ਵਿਚਲੇ ਪਿਛੋਕੜ ਨੂੰ ਸਮਾਜਿਕ ਸੰਦਰਭ ਵਿਚ ਪੇਸ਼ ਕੀਤਾ।
ਇਸ ਮੌਕੇ ਉਤੇ ਉਚੇਚੇ ਤੌਰ ਤੇ ਪਹੁੰਚੇ ਸ. ਮੱਲ ਸਿੰਘ ਬਾਸੀ ਵਲੋਂ ਕੈਨੇਡਾ ਵਿਚ ਹੋ ਜਾਣ ਰਹੀ ਵਿਸ਼ਵ ਪੰਜਾਬੀ ਕਾਨਫ੍ਰੰਸ ਬਾਰੇ ਜਾਣਕਾਰੀ ਵੀ ਦਿਤੀ ਗਈ। ਡਾ. ਜਤਿੰਦਰ ਕੁਮਾਰ ਜੀ ਨੇ ਮੰਚ-ਸੰਚਾਲਨ ਕੀਤਾ ਅਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਪ੍ਰੋਫੈਸਰ ਸਾਹਿਬਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਹਰਜਸ ਕੌਰ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜਰ ਸੀ।

English




