*ਸਹਾਇਕ ਧੰਦਿਆਂ ਅਤੇ ਬਾਗਬਾਨੀ ਬਾਰੇ ਵੱਧ ਤੋਂ ਵੱਧ ਜਾਗੂਰਕ ਕਰਨ ’ਤੇ ਜ਼ੋਰ
*ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ
ਬਰਨਾਲਾ, 14 ਜਨਵਰੀ
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਵਿਅਕਤੀ ਯੋਜਨਾ ਦਾ ਲਾਭ ਲੈ ਸਕਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਿਹਤ ਵਿਭਾਗ ਸਣੇ ਹੋਰ ਵੱਖ ਵੱਖ ਵਿÎਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਸਿਹਤ ਵਿÎਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਇਸ ਵੇਲੇ ਕਰੋਨਾ ਵਾਇਰਸ ਦੇ ਐਕਟਿ ਕੇਸ 41 ਹਨ ਅਤੇ ਕਰੋਨਾ ਵੈਕਸੀਨੇਸ਼ਨ ਲਈ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ਵਿਚ 648 ਹੋਰ ਮਰੀਜ਼ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਦਵਾਈਆਂ ਸਿਫਾਰਸ਼ ਕੀਤੀਆਂ ਜਾਣ ਅਤੇ ਕੇਂਦਰਾਂ ਵਿਚ ਦਵਾਈਆਂ ਦੇ ਸਟਾਕ ਦੀ ਕਮੀ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਸਿੱਖਿਆ ਅਧਿਕਾਰੀਆਂ ਤੋਂ ਮਿਡ ਡੇਅ ਮੀਲ ਤੇ ਹੋਰ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਮਿਡ-ਡੇਅ ਮੀਲ ਦੇ ਖਾਣ ਦੀ ਗੁਣਵੱਤਾ ਬਿਹਤਰੀਨ ਹੋਵੇ ਤੇ ਇਸ ਵਿਚ ਕੋਈ ਢਿੱਲ ਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਆਉਂਦੇ ਦਿਨੀਂ ਵੱਖ ਵੱਖ ਟੀਮਾਂ ਰਾਹੀਂ ਖਾਣੇ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਤੇ ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵਿਭਾਗੀ ਸਕੀਮਾਂ ਅਤੇ ਸਹਾਇਕ ਧੰਦਿਆਂ ਬਾਰੇ ਪ੍ਰੇਰਿਤ ਅਤੇ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਾਏ ਜਾਣ।
ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਡੀਡੀਪੀਓ ਸ੍ਰੀ ਸੰਜੀਵ ਸ਼ਰਮਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

English





