ਰੂਪਨਗਰ, 2 ਨਵੰਬਰ:
ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਸ. ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫਸਰ-ਕਮ-ਨੋਡਲ ਅਫਸਰ ਸਵੀਪ- 50 ਰੂਪਨਗਰ ਸ਼੍ਰੀ ਰੂਪੇਸ਼ ਕੁਮਾਰ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਸਪੈਸ਼ਲ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਰੂਪੇਸ਼ ਕੁਮਾਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਬੂਥ ਲੈਵਲ ਤੇ ਬੀਐਲਓਜ਼ ਵੱਲੋਂ ਨਵੀਂਆ ਵੋਟਾਂ ਬਣਾਉਣ ਸਬੰਧੀ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਇਸ ਸਪੈਸ਼ਲ ਕੈਂਪ ਦੌਰਾਨ ਹਰ ਇੱਕ ਵਿਅਕਤੀ ਦੀ ਵੋਟ ਚੈੱਕ ਕਰਦੇ ਹੋਏ ਨੌਜਵਾਨ ਪੀੜੀ ਨੂੰ ਅਤੇ ਦਿਵਿਆਂਗਜਨ ਵਿਅਕਤੀਆਂ ਨੂੰ ਵੋਟ ਦੀ ਮਹੱਤਤਾ ਦੱਸਦੇ ਹੋਏ ਵੋਟ ਪਾਉਣ ਸਬੰਧੀ ਅਤੇ ਵੋਟ ਬਣਾਉਣ ਸਬੰਧੀ ਪ੍ਰੇਰਿਆ ਗਿਆ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 01 ਅਪ੍ਰੈਲ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਵਿਸ਼ੇਸ਼ ਸਰਸਰੀ ਸੁਧਾਈ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਕੀਤੀ ਜਾ ਰਹੀ ਹੈ।

English






