ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ

Dr. Shena Aggarwal
Dr. Shena Aggarwal

ਨਵਾਂਸ਼ਹਿਰ, 2 ਜੁਲਾਈ 2021
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਾਰ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਨਾਂ ਨਾਗਰਿਕਾਂ ਨੇ ਆਪਣੇ ਕੰਮਕਾਜ਼ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕਰਨੀ ਹੈ, ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ। ਉਨਾਂ ਦੱਸਿਆ ਕਿ ਇਹ ਸਮਾਂ 10 ਜੁਲਾਈ 2021 ਤੱਕ ਲਾਗੂ ਰਹੇਗਾ।
ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।