ਜ਼ਿਲੇ ਅੰਦਰ ਵੱਖ-ਵੱਖ ਟੀਕਕਰਨ ਕੇਂਦਰਾਂ ਵਿਚ ਕੀਤਾ ਗਿਆ ਟੀਕਾਕਰਨ
ਗੁਰਦਾਸਪੁਰ, 14 ਮਈ ( ) ਡਾ. ਹਰਭਜਨ ਰਾਮ ਸਿਵਲ ਸਰਜਨ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੱਜ ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਅਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ 22 ਸਹਿ-ਰੋਗਾਂ ਦੀ ਸੂਚੀ ਵਿਚੋਂ ਇਕ ਜਾਂ ਜ਼ਿਆਦਾ ਸਹਿ-ਰੋਗ ਵਾਲੇ 18-44 ਸਾਲ ਉਮਰ ਵਰਗ ਲੋਕਾਂ ਨੂੰ ਟੀਕੇ ਲਗਵਾਏ ਜਾਣਗੇ। ਇਨ੍ਹਾਂ ਵਿਸੇਸ ਸਹਿ-ਰੋਗਾਂ ਤੋਂ ਪੀੜਤ ਕੋਈ ਵੀ ਵਿਅਕਤੀ ਵੈਧ ਆਈ.ਡੀ. ਪ੍ਰਮਾਣ ਅਤੇ ਡਾਕਟਰ ਦੀ ਪਰਚੀ / ਸਰਟੀਫਿਕੇਟ ਨਾਲ ਨਜਦੀਕੀ ਟੀਕਾਕਰਣ ਕੇਂਦਰ ਜਾ ਕੇ ਕੋਵਿਡ ਦਾ ਟੀਕਾ ਲਗਵਾ ਸਕਦਾ ਹੈ। ਇਸ ਤੋਂ ਇਲਾਵਾ ਹੈਲਥ ਕੇਅਰ ਵਰਕਰਾਂ ਦੇ ਪਰਿਵਾਰਕ ਮੈਂਬਰ ਵੀ ਟੀਕਾ ਲਗਵਾਉਣ ਲਈ ਇਹਨਾਂ ਕੇਂਦਰਾਂ ‘ਤੇ ਜਾ ਸਕਦੇ ਹਨ।
ਉਨਾਂ ਦੱਸਿਆ ਕਿ 18-44 ਸਾਲ ਉਮਰ ਵਰਗ ਲਈ ਟੀਕਾਕਰਨ ਪੜਾਅਵਾਰ ਢੰਗ ਨਾਲ ਸੁਰੂ ਕੀਤਾ ਗਿਆ ਹੈ ਅਤੇ ਕਮਜੋਰ ਅਤੇ ਵਧੇਰੇ ਜੋਖਮ ਵਾਲੇ ਵਰਗਾਂ ਨੂੰ ਪਹਿਲ ਦੇ ਆਧਾਰ ‘ਤੇ ਕਵਰ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਕੋਵਿਡ ਦਾ ਟੀਕਾ ਲਗਵਾਉਣ ਅਤੇ ਕੋਵਿਡ ਸਬੰਧੀ ਢੁੱਕਵੇਂ ਵਿਵਹਾਰਾਂ ਦੀ ਪਾਲਣਾ ਕਰਨ ਕਿਉਂਕਿ ਇਹ ਮਹਾਂਮਾਰੀ ਨਾਲ ਨਜਿੱਠਣ ਦਾ ਇਕੋ-ਇਕ ਸਾਧਨ ਹਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜਿਲੇ ਅੰਦਰ ਕੋਵਿਡ ਰੋਕੂ ਟੀਕਾਕਰਨ ਸ਼ੁਰੂ ਹੋ ਗਿਆ ਹੈ, ਜੋ ਜਿਲੇ ਦੇ ਵੱਖ –ਵੱਖ ਟੀਕਾਕਰਨ ਸਥਾਨਾਂ ਜਿਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਰਮਪੁਰਾ ਬਟਾਲਾ, ਡੀ.ਏ.ਵੀ ਪ੍ਰਾਇਮਰੀ ਸਕੂਲ ਕਾਦੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੋਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਡੇਰਾ ਬਾਬਾ ਨਾਨਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੋਸ਼ਹਿਰਾ ਮੱਝਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ, ਸੀਨੀਅਰ ਸੈਕੰਡਰੀ ਸਕੂਲ ਭਾਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਪਿੰਡ, ਰਣਜੀਤ ਬਾਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਸਥਾਪਤ ਕੀਤੇ ਗਏ ਹਨ।

English






