ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬ ਸੈਂਟਰ ਚੁਵਾੜਿਆਂ ਵਾਲੀ ਅਤੇ ਅਰਨੀਵਾਲਾ ਸ਼ੇਖ ਸੁਭਾਨ ਦਾ ਕੀਤਾ ਦੌਰਾ
ਫਾਜ਼ਿਲਕਾ, 24 ਮਈ,2021
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਅੱਜ ਖੁਦ ਸਿਹਤ ਵਿਭਾਗ ਦੇ ਟੀਕਾਕਰਨ ਅਤੇ ਸੈਂਪਲਿੰਗ ਲਈ ਲਗਾਏ ਵਿਸ਼ੇਸ਼ ਕੈਂਪਾਂ ਦੇ ਨਿਰੀਖਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਇਸ ਮੌਕੇ ਕੋਵਿਡ ਖਿਲਾਫ ਮੋਹਰਲੀ ਕਤਾਰ ਵਿਚ ਸੇਵਾ ਨਿਭਾ ਰਹੇ ਸਿਹਤ ਅਤੇ ਬਾਕੀ ਵਿਭਾਗਾਂ ਦੇ ਸਟਾਫ ਦੀ ਹੌਸਲਾਅਫਜਾਈ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਸੈਂਟਰ ਚੁਵਾੜਿਆਂ ਵਾਲੀ ਅਤੇ ਸਬ ਤਹਿਸੀਲ ਦੇ ਸੈਂਟਰ ਅਰਨੀਵਾਲਾ ਸ਼ੇਖ ਸੁਭਾਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਕੋਵਿਡ ਖਿਲਾਫ ਚਲਾਏ ਜਾ ਰਹੇ ਸੈਂਪਲਿੰਗ ਅਤੇ ਵੈਕਸੀਨੇਸ਼ਨ ਪ੍ਰੋਗਰਾਮ ਦਾ ਜਾਇਜਾ ਲਿਆ। ਇਸ ਸਬੰਧੀ ਉਨ੍ਹਾਂ ਸਿਹਤ ਵਿਭਾਗ ਦੇ ਕਰਮੀਆਂ ਨੂੰ ਇਸ ਲੜਾਈ ਖਿਲਾਫ ਤਨਦੇਹੀ ਨਾਲ ਕੰਮ ਕਰਦਿਆਂ ਵੇਖ ਕੇ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਭਵਿੱਖ ਵਿਚ ਵੀ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪਿੰਡ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜ਼ੋ ਇਸ ਬਿਮਾਰੀ ਦਾ ਪ੍ਰਕੋਪ ਹੋਰ ਨਾ ਫੈਲ ਸਕੇ ਅਤੇ ਇਸ ਬਿਮਾਰੀ ਤੋਂ ਜਲਦੀ ਨਿਜਾਤ ਮਿਲ ਸਕੇ।ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਇਸੇ ਤਰ੍ਹਾਂ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੇ ਕੰਮ ਨੁੰ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਕੋਈ ਢਿੱਲ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਆਪਣਾ ਟੈਸਟ ਕਰਵਾਇਆ ਜਾਵੇ ਅਤੇ ਯੋਗ ਵਿਅਕਤੀ ਆਪਣੀ ਵੈਕਸੀਨੇਸ਼ਨ ਜ਼ਰੂਰ ਲਗਵਾਉਣ
ਇਸ ਦੌਰਾਨ ਪਿੰਡ ਦੇ ਸਰਪੰਚ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੇ ਮੱਦੇਨਜਰ ਪਿੰਡਾਂ ਵਿਚ ਠੀਕਰੀ ਪਹਿਰਾ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਉਨ੍ਹਾਂ ਦੇ ਪੰਚਾਇਤ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇ।

English





