ਸਿਹਤ ਵਿਭਾਗ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨ ਲਈ ਐਕਸ਼ਨ ਪਲਾਨ ਸ਼ਖਤੀ ਨਾਲ ਲਾਗੂ ਕਰੇ: ਡਿਪਟੀ ਕਮਿਸ਼ਨਰ

—  ਰਿਹਾਇਸ਼ੀ ਇਲਾਕਿਆਂ ਵਿਚ ਮੱਛਰ ਦਾ ਲਾਵਾ ਮਿਲਣ ਉਤੇ ਚਲਾਨ ਕਰਨ ਦੇ ਹੁਕਮ ਜਾਰੀ

ਰੂਪਨਗਰ6 ਨਵੰਬਰ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੱਛਰਾਂ ਨਾਲ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਿਹਤ ਵਿਭਾਗ ਮੱਛਰਾਂ ਨਾਲ ਬਿਮਾਰੀਆਂ ਦੀ ਰੋਕਥਾਮ ਲਈ ਐਕਸ਼ਨ ਪਲਾਨ ਸ਼ਕਤੀ ਨਾਲ ਲਾਗੂ ਕਰੇ।

ਉਨ੍ਹਾਂ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਰਿਹਾਇਸ਼ੀ ਇਲਾਕਿਆਂ ਵਿਖੇ ਮੱਛਰ ਦਾ ਲਾਰਵਾ ਮਿਲਣ ਉਤੇ ਚਲਾਨ ਕੀਤੇ ਜਾਣ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜੰਗੀ ਪੱਧਰ ਉਤੇ ਚੈਕਿੰਗ ਕੀਤੀ ਜਾਵੇ ਜਿਸ ਤਹਿਤ ਕੁੱਲਰਾਂ, ਗਮਲਿਆਂ ਦੀਆਂ ਟਰੇਆਂ ਅਤੇ ਹੋਰ ਬਾਹਰ ਖੁੱਲੇ ਵਿਚ ਪਏ ਟੁੱਟੇ ਬਰਤਨਾਂ, ਡਰੱਮਾਂ ਅਤੇ ਟਾਇਰਾਂ ਆਦਿ ਨੂੰ ਦੇਖਿਆ ਜਾਵੇ ਅਤੇ ਮੌਕੇ ਉਤੇ ਹੀ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਜਾਵੇ ਜਿਸ ਅਧੀਨ ਪਾਣੀ ਨੂੰ ਸਟੋਰ ਕਰਕੇ ਰੱਖਣ ਵਾਲੀਆਂ ਥਾਵਾਂ ਨੂੰ ਪੂਰਨ ਤੌਰ ਉਤੇ ਖਾਲੀ ਕਰਕੇ ਸੁਕਾਇਆ ਜਾਣਾ ਹੁੰਦਾ ਹੈ ਪਰ ਇਸ ਦੇ ਬਾਵਜੂਦ ਵੀ ਆਮ ਲੋਕਾਂ ਵਲੋਂ ਇਨ੍ਹਾਂ ਹਦਾਇਤਾਂ ਪ੍ਰਤੀ ਅਣਗਿਹਲੀ ਕੀਤੀ ਜਾਂਦੀ ਹੈ ਜਿਸ ਕਰਕੇ ਕਈ ਇਲਾਕਿਆਂ ਵਿਚ ਡੇਂਗੂ ਦੇ ਮਰੀਜ਼ ਸਾਹਮਣੇ ਆਉਂਦੇ ਹਨ। ਇਸ ਲਈ ਇਹ ਜ਼ਰੂਰੀ ਹੈ ਅਸੀਂ ਸਾਰੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੰਦੇ ਹੋਏ ਜਾਗਰੂਕਤਾ ਨਾਲ ਮੱਛਰਾਂ ਦੀ ਪੈਦਾਵਾਰ ਹੋਣ ਤੋਂ ਰੋਕੀਏ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਰੋਲ ਅਦਾ ਕਰੀਏ।

ਉਨ੍ਹਾਂ ਕਿਹਾ ਕਿ ਬੁਖਾਰ ਹੋਣ ਉਤੇ ਨੇੜਲੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਡੇਂਗੂ ਤੇ ਚਿਕਨਗੁਨੀਆ ਦਾ ਖੂਨ ਟੈਸਟ ਜਰੂਰ ਕਰਵਾਇਆ ਜਾਵੇ ਜੋ ਕਿ ਪੂਰੀ ਤਰ੍ਹਾਂ ਮੁਫਤ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਬਿਮਾਰੀਆਂ ਦਾ ਇਲਾਜ ਵੀ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਉਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਦੀ ਗੋਲੀ ਨਾ ਲਈ ਜਾਵੇ ਅਤੇ ਸਿਰਫ ਪੈਰਾਸਿਟਾਮੋਲ ਹੀ ਲਈ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਉਤੇ ਸਰਕਾਰੀ ਹਸਪਤਾਲਾਂ ਦੇ ਮਾਹਿਰ ਡਾਕਟਰਾਂ ਤੋਂ ਹੀ ਆਪਣਾ ਇਲਾਜ ਕਰਵਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ ਅਮਰਦੀਪ ਸਿੰਘ ਗੁਜਰਾਲ, ਐਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿੱਲੋਂ, , ਐਸ ਡੀ ਐਮ ਰੂਪਨਗਰ ਸ ਹਰਬੰਸ ਸਿੰਘ, ਐਸ.ਡੀ.ਐਮ ਮੋਰਿੰਡ ਦੀਪਾਂਕਰ ਗਰਗ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਡੀ.ਐਸ.ਪੀ ਮਨਵੀਰ ਬਾਜਵਾ, ਬੀ.ਡੀ.ਪੀ.ਓ ਇਸ਼ਾਨ ਚੌਧਰੀ, ਈ.ਓ. ਨੰਗਲ ਅਸ਼ੋਕ ਅਥਾਰੀਆ, ਈ.ਓ. ਰੂਪਨਗਰ ਮਨਜੀਤ ਸਿੰਘ, ਈ.ਓ. ਸ਼੍ਰੀ ਅਨੰਦਪੁਰ ਸਾਹਿਬ ਹਰਬੰਸ ਸਿੰਘ, ਈ.ਓ ਮੋਰਿੰਡ ਰਜਨੀਸ਼ ਸੂਦ, ਅਸਿਸਟੈਂਟ ਪ੍ਰੋ. ਡਾ. ਨਿਰਮਲ ਸਿੰਘ, ਡਾ. ਪ੍ਰਭਲੀਨ ਕੌਰ, ਮੈਡੀਕਲ ਅਫਸਰ ਡਾ. ਵਿਕਰਾਂਤ ਸਰੋਆ, ਐਸ.ਐਮ.ਓ ਮੋਰਿੰਡਾ ਡਾ. ਪਰਮਿੰਦਰਜੀਤ ਸਿੰਘ, ਐਸ.ਐਮ.ਓ ਮੋਰਿੰਡਾ ਡਾ. ਗੋਬਿੰਦ ਟੰਡਨ, ਐਸ.ਐਮ.ਓ ਨੂਰਪੁਰਬੇਦੀ ਡਾ. ਵਿਧਾਨ ਚੰਦਰ, ਐਸ.ਐਮ.ਓ ਸ਼੍ਰੀ ਅਨੰਦਪੁਰ ਸਾਹਿਬ ਡਾ. ਚਰਨਜੀਤ ਕੁਮਾਰ, ਐਸ.ਐਮ.ਓ ਰੂਪਨਗਰ ਡਾ. ਤਰਸ਼ੇਮ ਸਿੰਘ, ਐਸ.ਐਮ.ਓ. ਕੀਰਤਪੁਰ ਡਾ. ਦਲਜੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਰਾਜ ਰਾਣੀ  ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।