ਸਿਹਤ ਵਿਭਾਗ ਵੱਲੋਂ ਭਦੌੜ ‘ਚ ਅੱਖਾਂ ਦਾ ਜਾਂਚ ਕੈਂਪ 17 ਨੂੰ 

ਸਿਹਤ ਵਿਭਾਗ ਵੱਲੋਂ ਭਦੌੜ ‘ਚ ਅੱਖਾਂ ਦਾ ਜਾਂਚ ਕੈਂਪ 17 ਨੂੰ 

ਬਰਨਾਲਾ, 15 ਨਵੰਬਰ:
ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ  ਮਿਤੀ 17 ਨਵੰਬਰ ਦਿਨ ਵੀਰਵਾਰ ਨੂੰ ਗਿਆਰਾਂ ਰੁਦਰ ਸ਼ਿਵ ਮੰਦਿਰ ਵਿਧਾਤਾ ਰੋਡ ਭਦੌੜ ਵਿਖੇ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕੈਂਪ ਵਿੱਚ ਘੱਟ ਨਜ਼ਰ ਵਾਲੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਸਿਵਲ ਹਸਪਤਾਲ ਬਰਨਾਲਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ  ਜਾਣਗੇ।
  ਡਾ. ਔਲਖ ਨੇ ਕਿਹਾ ਕਿ ਇਹ ਕੈਂਪ ਨੋਡਲ ਅਫਸਰ ਡਾ. ਗੁਰਮਿੰਦਰ ਕੌਰ ਔਜਲਾ (ਡੀ.ਐਮ.ਸੀ. ਬਰਨਾਲਾ) ਅਤੇ ਡਾ. ਨਵਜੋਤਪਾਲ ਸਿੰਘ ਭੁੱਲਰ (ਐੱਸ ਐਮ ਓ ਤਪਾ) ਦੀ ਅਗਵਾਈ ਹੇਠ ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਗੁਰਵਿੰਦਰ ਸਿੰਘ ਵੱਲੋਂ ਲਾਏ ਜਾਣਗੇ। ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਇਲਾਕੇ ਦੀਆਂ ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਦਾ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਹੈ।