‘ਸੀ.ਐਮ. ਦੀ ਯੋਗਸ਼ਾਲਾ’ ਦਾ ਰੂਪਨਗਰ ਵਾਸੀ ਲੈ ਰਹੇ ਹਨ ਭਰਪੂਰ ਲਾਹਾ – ਵਿਧਾਇਕ ਚੱਢਾ

— 22 ਕਲਾਸਾਂ, 5 ਟ੍ਰੇਨਰ ਅਤੇ ਰੋਜ਼ਾਨਾ 200 ਤੋਂ 220 ਨਾਗਰਿਕ ਮੁਹਿੰਮ ਦਾ ਲੈ ਰਹੇ ਹਨ ਲਾਭ
ਰੂਪਨਗਰ, 30 ਅਕਤੂਬਰ: ‘ਸੀ.ਐਮ.ਦੀ ਯੋਗਸ਼ਾਲਾ’ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਨਿਵੇਕਲੀ ਪਹਿਲ ਹੈ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ  ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਲਕਾ ਰੂਪਨਗਰ ਵਿੱਚ ‘ਸੀ ਐਮ ਦੀ ਯੋਗਸ਼ਾਲਾ’ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਵਿਧਾਇਕ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ‘ਸੀ ਐਮ ਦੀ ਯੋਗਸ਼ਾਲਾ’ 22 ਕਲਾਸਾਂ, 5 ਟ੍ਰੇਨਰ ਅਤੇ ਰੋਜ਼ਾਨਾ 200 ਤੋਂ 220 ਨਾਗਰਿਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ ‘ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫ੍ਰੀ ਨੰਬਰ 7669400500 ‘ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ‘ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ‘ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ‘ਤੇ ਈਮੇਲ ਭੇਜ ਸਕਦੇ ਹਨ।