ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

Aashika Jain(1)
Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ 2024

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਨ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ। ਜਿਸ ‘ਤੇ ਮੌਸਮ ਜਾਂ ਹੋਰ ਕੁਦਰਤੀ ਆਫਤਾਂ ਸਬੰਧੀ ਚੇਤਾਵਨੀਆਂ, ਅਲਰਟ ਨਾਲੋ-ਨਾਲ ਵੇਖੇ ਜਾ ਸਕਦੇ ਹਨ। ਇਸ ਪੋਰਟਲ ਦਾ ਲਿੰਕ https://sachet.ndma.gov.in/ ਹੈ।

ਇਸ ਤੋਂ ਬਿਨ੍ਹਾਂ ਸਚੇਤ (SACHET) ਨਾਂਅ ਦੀ ਮੋਬਾਇਲ ਐਪ ਵੀ ਹੈ। ਇਸ ਐਪ ਨੂੰ ਵੀ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਵਿਚ ਰੱਖਣਾ ਚਾਹੀਦਾ ਹੈ, ਇਹ ਐਪ ਤੁਹਾਨੂੰ ਤੁਹਾਡੇ ਸਥਾਨ ਦੇ ਅਨੁਸਾਰ ਮੌਸਮੀ ਚੇਤਾਵਨੀਆਂ ਸ਼ੇਅਰ ਕਰਦੀ ਹੈ।