ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਮਿਲਣਗੀਆਂ ਸੇਵਾਵਾਂ

ਸੇਵਾ ਕੇਂਦਰਾਂ ਦੇ ਸਮੇਂ 'ਚ ਹੋਈ ਤਬਦੀਲੀ, ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪਟਿਆਲਾ, 2 ਜੁਲਾਈ 2021
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ ਜੋ ਕਿ 10 ਜੁਲਾਈ 2021 ਤੱਕ ਲਾਗੂ ਰਹੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ‘ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ‘ਚ ਆਉਣ ਸਮੇਂ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।