ਬੱਚਿਆਂ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ, 7 ਸਤੰਬਰ 2021 ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਸ੍ਰੀਮਤੀ ਨਵਦੀਪ ਕੋਰ ਗਿੱਲ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮਾਣਯੋਗ ਜੱਜ ਸਾਹਿਬਾਨ, ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨੂੰ ਮਿਲੇ। ਉਨਾਂ ਬੱਚਿਆਂ ਨੂੰ ਕਿਹਾ ਕਿ ਉਹ ਵਧੀਆ ਤਰੀਕੇ ਨਾਲ ਪੜ੍ਹਾਈ ਕਰਨ, ਆਪਸ ਵਿਚ ਮਿਲਜੁਲ ਕੇ ਰਹਿਣ ਅਤੇ ਉਨਾਂ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕਰਦਿਆਂ ਆਸ਼ੀਰਦਵਾਦ ਦਿੱਤਾ। ਉਨਾਂ ਚਿਲਡਰਨ ਹੋਮ ਦੇ ਅਧਿਕਾਰੀਆਂ ਕੋਲੋ ਬੱਚਿਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਚਿਲਡਰਨ ਹੋਮ ਦਾ ਸਮੂਹ ਸਟਾਫ ਹਾਜਰ ਸੀ।
ਕੈਪਸ਼ਨਾਂ—ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਚਿਲਡਰਨ ਹੋਮ ਦਾ ਦੋਰਾ ਕਰਨ ਸਮੇਂ ਅਤੇ ਉਨਾਂ ਦੇ ਨਾਲ ਸ੍ਰੀਮਤੀ ਨਵਦੀਪ ਕੋਰ ਗਿੱਲ, ਸਿਵਿਲ ਜੱਜ(ਸੀਨੀਅਰ ਡਵੀਜ਼ਨ) ਵੀ ਨਜ਼ਰ ਆ ਰਹੇ ਹਨ।ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।

English






