ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ:

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ:

-ਸਾਜ਼ ਵਾਦਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ
-ਹਰਮਨ ਸਿੰਘ, ਜਗਪ੍ਰੀਤ ਸਿੰਘ, ਰੇਣੂਕਾ ਤੇ ਗੁਰਸ਼ਰਨ ਸਿੰਘ ਰਹੇ ਅੱਵਲ
ਪਟਿਆਲਾ 25 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸਾਜ਼ ਵਾਦਨ ਪ੍ਰਤੀਯੋਗਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸਾਜ਼ ਵਾਦਨ ਮੁਕਾਬਲਿਆਂ ‘ਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਇੱਕ ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਸਾਜ਼ ਮੁਕਾਬਲੇ ‘ਚ ਜਗਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਨੇ ਪਹਿਲਾ, ਸੁਖਬੀਰ ਕੌਰ ਪੁੱਤਰੀ ਰਾਜਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਨੇ ਦੂਸਰਾ ਤੇ ਲਵਜੀਤ ਸਿੰਘ ਪੁੱਤਰ ਤਰਸੇਮ ਖਾਨ ਸਰਕਾਰੀ ਹਾਈ ਸਕੂਲ ਨੈਣ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਮਿਡਲ ਵਿੰਗ ਦੇ ਮੁਕਾਬਲੇ ‘ਚ ਹਰਮਨ ਸਿੰਘ ਪੁੱਤਰ ਰਣਦੀਪ ਸਿੰਘ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਨੇ ਪਹਿਲਾ, ਪਰਵੇਜ਼ ਅਖਤਰ ਪੁੱਤਰ ਤਰਸੇਮ ਖਾਨ ਸਰਕਾਰੀ ਹਾਈ ਸਕੂਲ ਹਾਮਝੇੜੀ ਨੇ ਦੂਸਰਾ ਤੇ ਯੁਵਰਾਜ ਸਿੰਘ ਪੁੱਤਰ ਨਿਰਮਲ ਸਿੰਘ ਸਰਕਾਰੀ ਮਿਡਲ ਸਕੂਲ ਘਣੀਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪ੍ਰਾਇਮਰੀ ਵਰਗ ਦੇ ਮੁਕਾਬਲੇ ‘ਚ ਗੁਰਸ਼ਰਨ ਸਿੰਘ ਪੁੱਤਰ ਗੁਰਬਾਜ਼ ਸਿੰਘ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਨੇ ਪਹਿਲਾ, ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲਾ ਨੇ ਦੂਸਰਾ ਤੇ ਕਿਰਨਜੀਤ ਕੌਰ ਪੁੱਤਰੀ ਦਲਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਰਬਨ ਅਸਟੇਟ-1 ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਸੈਕੰਡਰੀ ਵਰਗ ‘ਚ ਰੇਣੂਕਾ ਪੁੱਤਰੀ ਕਸ਼ਮੀਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਕਲਿਆਣ ਪਹਿਲੇ, ਸਥਾਨ ‘ਤੇ ਰਹੀ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸੈ.) ਪ੍ਰਿੰ. ਰਜਨੀਸ਼ ਗੁਪਤਾ, ਨੋਡਲ ਅਫ਼ਸਰ(ਐਲੀ.) ਗੋਪਾਲ ਕ੍ਰਿਸ਼ਨ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵਡਮੁੱਲਾ ਸਹਿਯੋਗ ਰਿਹਾ ਹੈ।