ਮਿਡਲ ਅਤੇ ਸੈਕੰਡਰੀ ਵਰਗਾਂ ਦੇ ਕਰੀਬ 50 ਵਿਦਿਆਰਥੀਆਂ ਨੇ ਲਿਆ ਭਾਗ
ਬਰਨਾਲਾ, 23 ਮਈ,2021 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ-ਲਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸੇ ਲੜੀ ਦੇ ਤਹਿਤ ਸ੍ਰ ਸਰਬਜੀਤ ਸਿੰਘ ਤੂਰ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਬਰਨਾਲਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਉਪ-ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਬਰਨਾਲਾ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਪੰਧੇਰ ਵਿਖੇ ਮਿਡਲ ਅਤੇ ਸੈਕੰਡਰੀ ਵਰਗਾਂ ਦੇ ਵਿਦਿਆਰਥੀਆਂ ਨੇ ਆਨ-ਲਾਇਨ ਲੇਖ ਲਿਖਣ ਮੁਕਾਬਲਿਆਂ ਵਿੱਚ ਭਾਗ ਲਿਆ। ਸਕੂਲ ਮੁਖੀ ਸ੍ਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਂਵਾਂ ਅਤੇ ਸਰਬੱਤ ਦੇ ਭਲ਼ੇ ਦੇ ਫ਼ਲਸਫ਼ੇ ਨਾਲ਼ ਜੋੜਨ ਲਈ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ । ਦੋਵੇਂ ਵਰਗਾਂ ਵਿੱਚ ਲੱਗਭੱਗ ਪੰਜਾਹ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਦੌਰਾਨ ਮਿਡਲ ਭਾਗ ਵਿੱਚ ਅੰਮ੍ਰਿਤਪਾਲ ਗਰਗ ਅਤੇ ਸੈਕੰਡਰੀ ਭਾਗ ਵਿੱਚ ਦਿਲਪ੍ਰੀਤ ਕੌਰ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ।

English





