ਹਲਕਾ ਆਤਮ ਨਗਰ ‘ਚ ਵਿਕਾਸ ਕਾਰਜ਼ ਸਿੱਖਰਾਂ ‘ਤੇ

— ਵਿਧਾਇਕ ਸਿੱਧੂ ਵਲੋਂ ਪਾਸੀ ਨਗਰ ਤੋਂ ਕਰਨੈਲ ਸਿੰਘ ਨਗਰ ਤੱਕ ਦੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
— ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ

ਲੁਧਿਆਣਾ, 21 ਨਵੰਬਰ –

ਵਿਧਾਨ ਸਭਾ ਹਲਕਾ ਆਤਮ ਨਗਰ ‘ਚ ਵਿਕਾਸ ਪ੍ਰੋਜੈਕਟ ਸਿੱਖਰਾਂ ‘ਤੇ ਚੱਲ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਪਾਸੀ ਨਗਰ ਤੋਂ ਕਰਨੈਲ ਸਿੰਘ ਨਗਰ ਤੱਕ, ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਪਾਸੀ ਨਗਰ ਤੋਂ ਕਰਨੈਲ ਸਿੰਘ ਨਗਰ (ਸਾਹਮਣੇ ਐਲੇ ਗਰੀਨ) ਤੱਕ ਦੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ‘ਤੇ ਲਗਭਗ 26 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਸਦਾ ਜਲਦ ਲਾਭ ਮਿਲ ਸਕੇ।