ਹਲਕਾ ਬੱਲੂਆਣਾ ਦੇ ਵਿਧਾਇਕ ਨੇ ਹਲਕੇ ਵਿਖੇ ਨਵ ਨਿਯੁਕਤ ਬਲਾਕ ਪ੍ਰਧਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ

— ਬਲਾਕ ਪ੍ਰਧਾਨ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਮਸਲੇ ਹਲ ਕਰਨ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਅਬੋਹਰ ਫਾਜ਼ਿਲਕਾ, 19 ਅਕਤੂਬਰ:

ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਵੱਖ-ਵੱਖ ਅਹੁਦਿਆਂ *ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਦਿਨੀ ਬਲਾਕ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ *ਤੇ ਉਹ ਬਲਾਕ ਪ੍ਰਧਾਨ ਨਾਲ ਰਾਬਤਾ ਕਾਇਮ ਕਰਕੇ ਹਲਕਾ ਵਿਧਾਇਕਾਂ ਦੇ ਅੱਗੇ ਰੱਖਣ ਅਤੇ ਲੋਕ ਸਮੱਸਿਆਵਾਂ ਦਾ ਹਲ ਹੋ ਸਕੇ।

ਇਸੇ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿਖੇ ਨਵ ਨਿਯੁਕਤ ਬਲਾਕ ਪ੍ਰਧਾਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ। ਵਿਧਾਇਕ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਬਲਾਕ ਪ੍ਰਧਾਨ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਮਸਲੇ ਪੂਰੀ ਪਾਰਦਰਸ਼ਤਾ ਨਾਲ ਹਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੈ ਤੇ ਪਾਰਟੀਬਾਰੀ ਤੋਂ ਉਪਰ ਉਠ ਕੇ ਲੋਕਾ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।

ਇਸ ਦੌਰਾਨ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਅਹੁਦੇ *ਤੇ ਤਾਇਨਾਤ ਕੀਤਾ ਅਤੇ ਜਿੰਮੇਵਾਰੀ ਸੌਪੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜਿੰਮੇਵਾਰੀ ਨੂੰ ਨਿਸਵਾਰਥ ਹੋ ਕੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਸਮੂਹ ਪਾਰਟੀ ਵਰਕਰਾਂ ਨੇ ਆਉਣ ਵਾਲੀਆ ਚੋਣਾਂ ਲਈ ਵਿਚਾਰ ਵਟਾਂਦਰੇ ਕੀਤੇ।

ਇਸ ਮੌਕੇ ਤੇ ਲੋਕ ਸਭਾ ਫਿਰੋਜਪੁਰ ਦੇ ਇੰਚਾਰਜ ਜਗਦੇਵ, ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।