ਪੀਡਬਲਿਊਡੀ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਵਧਾਉਣ ਲਈ ਕਰਾਏ ਵੱਖ ਵੱਖ ਮੁਕਾਬਲੇ
ਬਰਨਾਲਾ, 8 ਜਨਵਰੀ
ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੀਡਬਲਿਊਡੀ (ਪਰਸਨ ਵਿਦ ਡਿਸਅਬਿਲੀਟੀਜ਼) ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਵਧਾਉਣ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਲਈ ਵਿਸ਼ੇਸ਼ ਪ੍ਰੋਗਰਾਮ ਤਹਿਤ ਕਰਵਾਏ ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਦਾ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨ ਕੀਤਾ ਗਿਆ।
ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਵਿਸ਼ੇਸ਼ ਬੱਚਿਆਂ ਦੇ ਪੇਂਟਿੰਗ, ਭਾਸ਼ਣ ਅਤੇ ਇਨਸਟਰੂਮੈਂਟਲ ਵੋਕਲ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਵਿਸ਼ੇਸ਼ ਲੋੜਾਂ ਵਾਲੇ 8 ਬੱਚਿਆਂ ਨੇ ਭਾਗ ਲਿਆ, ਜਿਨਾਂ ਦਾ ਸਨਮਾਨ ਅੱਜ ਜ਼ਿਲਾ ਚੋਣ ਅਫਸਰ ਵੱਲੋਂ ਕੀਤਾ ਗਿਆ।
ਤਹਿਸੀਲਦਾਰ (ਚੋਣਾਂ) ਸ੍ਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਇਨਾਂ ਬੱਚਿਆਂ ਵਿਚੋਂ ਗੁਰਦਿੱਤਾ ਸਿੰਘ ਨੌਵੀ ਜਮਾਤ ਸਰਕਾਰੀ ਹਾਈ ਸਕੂਲ ਵਧਾਤੇ ਨੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ, ਹਰਮਨਦੀਪ ਸਿੰਘ, ਪੰਜਵੀ ਕਲਾਸ ਸਰਕਾਰੀ ਪ੍ਰਾਇਮਰੀ ਸਕੂਲ, ਢਿੱਲਵਾਂ ਨੇ ਦੂਜਾ ਤੇ ਜਸਪ੍ਰੀਤ ਸਿੰਘ, ਨੌਵੀ ਜਮਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹਿਣਾ ਨੇ ਤੀਜਾ ਸਥਾਨ ਹਾਸਲ ਕੀਤਾ। ਪਵਨ ਸੇਵਾ ਸਮਿਤੀ ਦੇ ਵਿਸ਼ੇਸ਼ ਬੱਚਿਆਂ ਦੇ ਸਕੂਲ ਤੋਂ ਪਿ੍ਰਆ ਨੇ ਪੇਂਟਿੰਗ ਮੁਕਾਬਲੇ ਵਿਚ ਪਹਿਲਾ, ਵੀਰਪਾਲ ਕੌਰ ਨੇ ਦੂਜਾ ਤੇ ਅਨਮੋਲ ਨੇ ਤੀਜਾ ਸਥਾਨ ਹਾਸਲ ਕੀਤਾ। ਹਰਪ੍ਰੀਤ ਕੌਰ ਸੱਤਵੀਂ ਜਮਾਤ ਸਰਕਾਰੀ ਹਾਈ ਸਕੂਲ ਮੌੜਾਂ ਨੇ ਭਾਸ਼ਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਗੁਰਸੇਵਕ ਸਿੰਘ, ਨੌਵੀ ਕਲਾਸ ਸਰਕਾਰੀ ਹਾਈ ਸਕੂਲ, ਮੌੜਾਂ ਨੇ ਇਨਸਟਰੂਮੈਂਟਲ ਵੋਕਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਸ. ਫੂਲਕਾ ਵੱਲੋਂ ਪੀਡਬਲਿਊਡੀ ਵੋਟਰ ਜਾਗਰੂਕਤਾ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਬੱਚਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡੀਈਓ (ਐਲੀਮੈਂਟਰੀ) ਜਸਬੀਰ ਕੌਰ, ਤਹਿਸੀਲਦਾਰ (ਚੋਣਾਂ) ਸ੍ਰੀ ਭਾਰਤ ਭੂਸ਼ਣ, ਚੋਣ ਤਹਿਸੀਲਦਾਰ ਮਨਜੀਤ ਸਿੰਘ, ਚੋਣ ਤਹਿਸੀਲਦਾਰ ਪਰਮਜੀਤ ਕੌਰ, ਭੁਪਿੰਦਰ ਸਿੰਘ ਡੀਐਸਈਟੀ, ਤਜਿੰਦਰ ਸਿੰਘ, ਗੁਰਮੀਤ ਸਿੰਘ ਮਾਨ, ਦਵਿੰਦਰ ਕੌਰ ਆਈਈਆਰਟੀ ਤੇ ਹੋਰ ਹਾਜ਼ਰ ਸਨ।

English





