ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਦਿਵਾਇਆ ਪ੍ਰਣ
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਲਿਆ ਪ੍ਰਣ
ਤਰਨ ਤਾਰਨ, 26 ਨਵੰਬਰ :
ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਸਥਿਤ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ।ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਤੋਂ ਬਿਨਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਵੱਧ ਰਹਾਂਗੇ।
ਇਸ ਮੌਕੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ’ਚ ਹਾਜ਼ਰ ਸਨ।ਇਸ ਤੋਂ ਇਲਾਵਾ ਜ਼ਿਲੇ ਦੇ ਸਮੂਹ ਸਰਕਾਰੀ ਦਫ਼ਤਰਾਂ ’ਚ ਸੰਵਿਧਾਨ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਇਆ ਗਿਆ ।
————-

English





