ਜ਼ਿਲੇ ਦੀਆਂ ਮੰਡੀਆਂ ਵਿਚ 3.59 ਲੱਖ ਟਨ ਕਣਕ ਦੀ ਆਮਦ
ਬਰਨਾਲਾ, 26 ਅਪਰੈਲ
ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿੱਚ 25 ਅਪਰੈਲ ਤੱਕ 3,59,175 ਮੀਟਿ੍ਰ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਤਿੰਦਰ ਕੌਰ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 427 ਕਰੋੜ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 3,59,175 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,30,324 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 104683 ਟਨ, ਮਾਰਕਫੈਡ ਨੇ 78491 ਟਨ, ਪਨਸਪ ਵੱਲੋਂ 78557, ਵੇਅਰ ਹਾਊਸ ਵੱਲੋਂ 48278 ਤੇ ਐਫ.ਸੀ.ਆਈ. ਵੱਲੋਂ 20315 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

English





