ਜ਼ਿਲਾ ਬਾਲ ਸੁਰੱਖਿਆ ਯੂਨਿਟ ਅਤੇ ਸਖੀ ਵਨ ਸਟਾਪ ਸੈਂਟਰ ਨੇ ਚਲਾਈ ਜਾਗਰੂਕਤਾ ਮੁਹਿੰਮ

SBS Nagar
ਨਵਾਂਸ਼ਹਿਰ, 24 ਸਤੰਬਰ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਅਤੇ ਸਖੀ ਵਨ ਸਟਾਪ ਸੈਂਟਰ ਦੇ ਸੈਂਟਰ ਐਡਮਨਿਸਟਰੇਟਰ ਮਨਜੀਤ ਕੌਰ ਦੀ ਅਗਵਾਈ ਹੇਠ ਆਈ. ਟੀ. ਆਈ ਨਵਾਂਸ਼ਹਿਰ ਵਿਖੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਲਗਾਏ ਰੋਜ਼ਗਾਰ ਮੇਲੇ ਵਿਚ ਭਾਗ ਲੈਣ ਵਾਲਿਆਂ ਨੂੰ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਜਾਗਰੂੂਕ ਕੀਤਾ। ਇਸ ਤੋਂ ਇਲਾਵਾ ਬੱਚਿਆਂ ਦੇ ਮੌਲਿਕ ਅਧਿਕਾਰਾਂ ਅਤੇ ਉਨਾਂ ਨਾਲ ਹੋ ਰਹੇ ਹਰੇਕ ਤਰਾਂ ਦੇ ਸ਼ੋਸ਼ਣ ਨੂੰ ਰੋਕਣ, ਆਈ. ਸੀ. ਸੀ. ਸੀ ਸਕੀਮ ਤਹਿਤ ਲੋੜਵੰਦ ਬੱਚਿਆਂ ਦੀ ਸਹਾਇਤਾ ਕਰਨ ਅਤੇ ਸਖੀ ਵਨ ਸਟਾਪ ਸੈਂਟਰ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਇਕ ਛੱਡ ਥੱਲੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਜਿਵੇਂ ਔਖੇ ਸਮੇਂ ਵਿਚ ਸਹਾਇਤਾ, ਮਨੋਵਿਗਿਆਨਕ ਸੇਵਾਵਾਂ (ਕਾਊਂਸਲਿੰਗ), ਕਾਨੂੰਨੀ ਸਹਾਇਤਾ ਅਤੇ ਸਲਾਹ ਆਦਿ  ਬਾਰੇ ਜਾਣੂ ਕਰਵਾਇਆ ਗਿਆ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਮੌਕੇ ਰਜਿੰਦਰ ਕੌਰ, ਸ਼ਾਨੂੰ ਰਾਣਾ, ਦੀਪਿਕਾ, ਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।