ਜ਼ਿਲਾ ਮੈਜਿਸਟ੍ਰੇਟ ਨੇ 15 ਅਗਸਤ ਨੂੰ ਡਰਾਈ ਡੇਅ ਐਲਾਨਿਆ

ਬਰਨਾਲਾ, 9 ਅਗਸਤ

ਆਜ਼ਾਦੀ ਦਿਹਾੜੇ ਨੂੰ ਸ਼ਾਂਤੀਪੂਰਵਕ ਮਨਾਉਣ ਲਈ 15 ਅਗਸਤ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਉਪਰੋਕਤ ਸਮੇਂ ਦੌਰਾਨ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।