ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 16 ਦਸੰਬਰ : 
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 17 ਦਸੰਬਰ 2020 ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਟਾਰ ਹੈਲਥ ਅਲਾਇਡ ਇੰਸ਼ੋਰੈਂਸ ਵੱਲੋਂ ਸੇਲਜ਼ ਮੈਨੇਜਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪ੍ਰਾਰਥੀ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਬਾਇਓਡਾਟਾ, ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਦੇ ਹੈਲਪ ਲਾਈਨ ਨੰਬਰ 88727-59915 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ :
-ਰੁਪਿੰਦਰ ਕੌਰ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ।