ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਮੋਬਲਾਈਜ਼ੇਸ਼ਨ ਕੈਂਪ

ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਮੋਬਲਾਈਜ਼ੇਸ਼ਨ ਕੈਂਪ
ਨਵਾਂਸ਼ਹਿਰ, 4 ਨਵੰਬਰ :
ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲੇ ਦੇ ਪਿੰਡ ਉਲੱਦਣੀ ਵਿਖੇ ਮੋਬਲਾਈਜ਼ੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਹੁਨਰ ਵਿਕਾਸ ਤਹਿਤ ਡੀ. ਡੀ. ਯੂ. ਜੀ. ਕੇ. ਵਾਈ ਸਕੀਮ ਅਧੀਨ ਚੱਲ ਰਹੇ ਰਿਹਾਇਸ਼ੀ ਸਕਿੱਲ ਸੈਂਟਰ ਰਿਆਤ ਦੇ ਕੋਰਸਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਰਥੀਆਂ ਨੂੰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਊਰੋ ਵੱਲੋਂ ਜ਼ਿਲੇ ਵਿਚ ਹੁਨਰਮੰਦ ਅਤੇ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਦੀ ਪਹਿਚਾਣ ਕਰ ਕੇ ਉਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜੀਅ-ਤੋੜ ਕੋਸ਼ਿਸ਼ਾਂ ਜਾਰੀ ਹਨ।