ਛੋਟਾ ਘੱਲੂਘਾਰਾ ਸਮਾਰਕ, ਛੰਬ ਕਾਹਨੂੰਵਾਨ ਵਿਖੇ ਯਾਤਰੀਆਂ ਨੂੰ 1746 ਯੁੱਧ ਦੀ ਵੀਡੀਓ ਫਿਲਮ ਦਿਖਾਈ
ਗੁਰਦਾਸਪੁਰ, 21 ਫਰਵਰੀ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਸੁਚੱਜੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਯਾਤਰੀ ਬੱਸ ਨੂੰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬਿ੍ਰਗੇਡੀਅਰ ਜੀ.ਐਸ ਕਾਹਲੋਂ ਜਿਲਾ ਮੁਖੀ ਜੀਓਜੀ, ਕਰਨਲ ਗੁਰਿੰਦਰਜੀਤ ਸਿੰਘ ਗਿੱਲ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਗੁਰਦਾਸਪੁਰ, ਕਰਨਲ ਜੀ.ਐਸ ਕਾਹਲੋਂ ਡਿਪਟੀ ਹੈੱਡ ਜੀਓਜੀ, ਕੰਵਰ ਰਵਿੰਦਰ ਸਿੰਘ ਵਿੱਕੀ ਜਨਰਲ ਸਕੱਤਰ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ, ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਆਦਿ ਮੌਜੂਦ ਸਨ। ਇਸ ਮੌਕੇ ਅੱਜ ਸ਼ਹੀਦ ਪਰਿਵਾਰਾਂ ਲਈ ਵੀ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ, ਜੋ ਛੋਟਾ ਘੱਲੂਘਾਰਾ ਸਮਾਰਕ, ਛੰਬ ਕਾਹਨੂੰਵਾਨ ਸਮੇਤ ਜਿਲੇ ਦੇ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ।
ਇਸ ਮੌਕੱ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ, ਜਿਸ ਨੂੰ ਮੁੱਖ ਰੱਖਦਿਆਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਅਤੇ ਬਟਾਲਾ ਤੋਂ 31 ਜਨਵਰੀ 2021 ਤੋਂ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਅੱਜ ਬਟਾਲਾ ਤੋਂ ਹੈਰੀਟੇਜ ਵਾਕ ਵੀ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਬਟਾਲਾ ਸ਼ਹਿਰ ਦੀਆਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਪੈਦਲ ਯਾਤਰਾ ਕੀਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਜਲਦ ਹੀ ਸ੍ਰੀ ਅੰਮਿ੍ਰਤਸਰ ਤੋਂ ਵੀ ਵਿਸ਼ੇਸ ਬੱਸ ਚਲਾਈ ਜਾਵੇਗੀ ਜੋ ਯਾਤਰੀਆਂ ਨੂੰ ਗੁਰਦਾਸਪੁਰ ਦੇ ਇਤਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏਗੀ। ਉਨਾਂ ਦੁਹਰਾਇਆ ਕਿ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਵਿੱਢੇ ਗਏ ਹਨ ਜੋ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਸਫਲ ਬਣਾਏ ਜਾਣਗੇ।

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ। ਜਿਲਾ ਵਾਸੀਆਂ ਵਲੋਂ ਸ਼ੁਰੂ ਕੀਤੀਆਂ ਵਿਸ਼ੇਸ ਬੱਸਾਂ ਦੀ ਭਰਵੀਂ ਸਰਹਾਨਾ ਕੀਤੀ ਗਈ ਤੇ ਲੋਕਾਂ ਵਲੋਂ ਵੱਧ ਚੜ੍ਹ ਕੇ ਯਾਤਰਾ ਵਿਚ ਜਾਣ ਦਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਛੋਟਾ ਘੱਲੂਘਾਰਾ ਸਮਾਰਕ ਵਿਖੇ ਯਾਤਰੀਆਂ ਨੂੰ ਛੋਟਾ ਘੱਲੂਘਾਰਾ 1746 ਯੁੱਧ ਸਬੰਧੀ ਤਿਆਰ ਕੀਤੀ ਗਈ ਫਿਲਮ ਵੀ ਵਿਖਾਈ ਗਈ, ਜਿਸ ਨੂੰ ਵੇਖਣ ਉਪੰਰਤ ਯਾਤਰੀਆਂ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਲੋਕਾਂ ਖਾਸਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਇਹ ਸ਼ਾਨਦਾਰ ਉਪਰਾਲਾ ਹੈ, ਜਿਸ ਨਾਲ ਬੱਚਿਆਂ ਨੂੰ ਆਪਣ ਵਿਰਸੇ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ।
ਇਸ ਤੋਂ ਇਲਾਵਾ ਅੱਜ ਡੇਰਾ ਬਾਬਾ ਨਾਨਕ ਵਿਖੇ ਜਿਲਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕਲੂ (ਲੜਕੀਆਂ) ਵਿਖੇ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਨਾਟਕ ਤੇ ਕਵਿਤਾ ਆਦਿ ਸਬੰਧੀ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ।

English






