ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ

*ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 251724 ਮੀਟਿ੍ਰਕ ਟਨ ਕਣਕ ਦੀ ਕੀਤੀ ਗਈ ਖ਼ਰੀਦ
ਨਵਾਂਸ਼ਹਿਰ, 4 ਮਈ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 251724 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 72741 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 57193 ਮੀਟਿ੍ਰਕ ਟਨ, ਪਨਸਪ ਵੱਲੋਂ 59017 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 29440 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 33311 ਅਤੇ ਵਪਾਰੀਆਂ ਵੱਲੋਂ 22 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
  ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲੇ ਵਿਚ ਹੁਣ ਤੱਕ ਕਿਸਾਨਾਂ ਨੂੰ 453.64 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 167107 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।