ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵਲੋ ਨਸ਼ਿਆਂ ਵਿਰੁੱਧ ਦੋ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

ਰੂਪਨਗਰ, 20 ਦਸੰਬਰ:
ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਬਲਦੇਵ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਦੀ ਯੋਗ ਅਗਵਾਈ ਹੇਠ ਭੱਠਾ ਸਾਹਿਬ ਗੁਰਦੁਆਰਾ ਨਜ਼ਦੀਕ ਡਾ. ਕੰਵਲਜੀਤ ਸਿੰਘ ਅਤੇ ਕੌਂਸਲਰ ਪ੍ਰਭਜੋਤ ਕੌਰ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਸਬੰਧੀ ਦੋ ਰੋਜ਼ਾ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਕੀਤਾ।
ਇਸ ਮੌਕੇ ਉਤੇ ਉਨ੍ਹਾਂ ਨੇ ਮੌਜੂਦ ਹਾਜ਼ਰੀਨ ਨੂੰ ਕਿਹਾ ਕਿ ਨਸ਼ਾ ਕਿਸੇ ਵੀ ਰੂਪ ਵਿੱਚ ਹੋਵੇ, ਉਹ ਬਹੁਤ ਨਿੰਦਣਯੋਗ ਹੈ। ਇਸ ਨਾਲ ਅਸੀਂ ਵਿਕਾਸ ਦੀ ਦੌੜ ਵਿਚ ਬਿਲਕੁਲ ਪੱਛੜ ਜਾਂਦੇ ਹਾਂ। ਨਸ਼ਾ ਕਰਨ ਵਾਲੇ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ। ਨਸ਼ਾ ਕਰਨ ਵਾਲੇ ਦਾ ਸਭ ਤੋਂ ਪਹਿਲਾ ਪ੍ਰਭਾਵ ਉਸ ਦੇ ਸਰੀਰ ’ਤੇ, ਮਨ ਤੇ ਫਿਰ ਪਰਿਵਾਰ ‘ਤੇ ਪੈਦਾ ਹੈ ਤੇ  ਹੌਲੀ-ਹੌਲੀ ਸਮਾਜ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ। ਨਸ਼ਿਆਂ ਦੇ ਪ੍ਰਯੋਗ ਨਾਲ ਵਿਅਕਤੀ, ਪਰਿਵਾਰ, ਸਮਾਜ ਅਤੇ ਦੇਸ਼ ਪਤਨ ਵੱਲ ਵੱਧਦਾ  ਹੈ।
ਉਨ੍ਹਾਂ ਕਿਹਾ ਕਿ ਨਸ਼ੇ ਕਰਨੇ ਬਹੁਤ ਸੌਖੇ ਲੱਗਦੇ ਹਨ ਪਰ ਨਸ਼ਾ ਛੱਡਣਾ ਬਹੁਤ ਜ਼ਿਆਦਾ ਔਖਾ ਕੰਮ ਹੁੰਦਾ ਹੈ। ਨਸ਼ੇ ਕਰਨ ਵਾਲਾ ਵਿਅਕਤੀ ਪਰਿਵਾਰ, ਸਮਾਜ ਅਤੇ ਧਰਤੀ ‘ਤੇ ਬੋਝ ਹੁੰਦਾ ਹਨ।  ਹੌਲੀ-ਹੌਲੀ ਉਸ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਕਦੋਂ ਨਸ਼ਿਆ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਨਾਲ ਫਸ ਜਾਂਦਾ ਹੈ। ਜਦੋਂ ਊਸਨੂੰ ਸਮਝ ਆਉਂਦੀ ਹੈ, ਉਸ ਸਮੇਂ ਤੱਕ ਉਹ ਨਸ਼ਿਆਂ ਦੀ ਆਦਤ ਦਾ ਬਹੁਤ ਬੁਰੀ ਤਰ੍ਹਾਂ ਸ਼ਿਕਾਰ ਹੋ ਜਾਂਦਾ ਹੈ।
ਇਸ ਲਈ ਨਸ਼ਿਆਂ ਨੂੰ ਛੱਡ ਕੇ ਫਲ, ਸਬਜ਼ੀਆਂ, ਦੁਧ, ਦਹੀਂ ਆਦਿ ਦੀ ਨਿਯਮਿਤ ਵਰਤੋਂ ਕਰੋ। ਨਸ਼ਾ ਵੰਡਣ ਵਾਲਿਆਂ ਤੇ ਕਰਨ ਵਾਲਿਆਂ ਤੋਂ ਦੂਰ ਰਹੋ। ਆਓ ਨਸ਼ਿਆਂ ਤੋਂ ਆਪ ਵੀ ਬਚੀਏ ਅਤੇ ਹੋਰਾਂ ਨੂੰ ਵੀ ਬਚਾਈਏ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਨ ਅਤੇ ਰੋਜ਼ਾਨਾ ਸੈਰ ਕਰੋ। ਆਓ ਨਸ਼ੇ ਛੱਡ ਕੇ ਸਾਫ਼-ਸੁਥਰੇ ਦੇਸ਼ ਦੀ ਉਸਾਰੀ ਵਿੱਚ ਯੋਗਦਾਨ ਪਾਈਏ। ਮਨੁੱਖੀ ਜਨਮ ਵਿਰਲਿਆਂ ਨੂੰ ਮਿਲਦਾ ਹੈ, ਆਓ ਖ਼ੂਬਸੂਰਤ ਕੁਦਰਤੀ ਜ਼ਿੰਦਗੀ ਦਾ ਨਸ਼ਿਆਂ ਰਹਿਤ ਰਹਿ ਕੇ ਅਨੰਦ ਮਨਾਈਏ। ਉਹਨਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਨਸ਼ਾ ਛੱਡਣ ਲਈ  ਓਟ ਕਲੀਨਿਕ ਅਤੇ ਨਸ਼ਾ ਛੜਾਓ ਕੇਂਦਰ ਵੀ ਹਨ ਜਿੱਥੇ ਨਸ਼ਾ ਛੱਡਣ ਲਈ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ
ਇਸ ਮੌਕੇ ਉਤੇ  ਸੁਪਿੰਦਰ ਸਿੰਘ, ਅਸ਼ਵਨੀ, ਰਾਕੇਸ਼ ਕੁਮਾਰ ਅਤੇ ਨਿਰਮਲ ਸਿੰਘ ਹਾਜ਼ਰ ਸਨ।