ਜ਼ਿਲ੍ਹਾ ਪੱਧਰੀ ਖੇਡਾਂ ‘ਚ ਹਰੇਕ ਖੇਡ ਲਈ ਨੋਡਲ ਅਫ਼ਸਰ ਲਗਾਏ
–ਖਿਡਾਰੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰਾਂ ‘ਤੇ ਕਰਨ ਸੰਪਰਕ : ਡਿਪਟੀ ਕਮਿਸ਼ਨਰ
ਪਟਿਆਲਾ, 13 ਸਤੰਬਰ:
ਪਟਿਆਲਾ ਵਿਖੇ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਖੇਡ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਬਾਕਸਿੰਗ, ਬੈਡਮਿੰਟਨ, ਬਾਸਕਟਬਾਲ, ਫੁੱਟਬਾਲ, ਗਤਕਾ, ਹਾਕੀ, ਜੂਡੋ, ਕਬੱਡੀ, ਕਿੱਕ ਬਾਕਸਿੰਗ, ਲਾਅਨ ਟੈਨਿਸ, ਨੈਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਕੁਸ਼ਤੀ, ਰੋਲਰ ਸਕੇਟਿੰਗ, ਹੈਂਡਬਾਲ, ਪਾਵਰ ਲਿਫਟਿੰਗ, ਵੇਟਲਿਫਟਿੰਗ, ਸਾਫਟਬਾਲ ਅਤੇ ਖੋ-ਖੋ ਗੇਮਾਂ ‘ਚ ਅੰਡਰ 14 ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਖੇਡ ਲਈ ਨੋਡਲ ਅਫ਼ਸਰ ਲਗਾਏ ਗਏ ਹਨ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਥਲੈਟਿਕਸ ਖੇਡ ਸਬੰਧੀ ਜਾਣਕਾਰੀ ਲਈ ਖਿਡਾਰੀ ਮਲਕੀਤ ਸਿੰਘ 9915975600 ਨਾਲ ਸੰਪਰਕ ਕਰਦੇ ਸਕਦੇ ਹਨ।

English






