ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਕਿਆਂ ਦੇ ਅਣ ਅਧਿਕਾਰਤ ਆਯਾਤ ਅਤੇ ਖਰੀਦ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 30 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਗੈਰ ਕਾਨੂੰਨੀ/ਅਣ ਅਧਿਕਾਰਤ ਪਟਾਕਿਆਂ ਦੇ ਆਯਾਤ ਅਤੇ ਖਰੀਦ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 29 ਦਸੰਬਰ 2020 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਆਮ ਇਹ ਦੇਖਣ ਵਿੱਚ ਆਇਆ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਪਟਾਕਿਆਂ ਦਾ ਵਪਾਰ ਹੁੰਦਾ ਹੈ ਜਿਸ ਵਿੱਚ ਗੈਰ ਕਾਨੂੰਨੀ/ਅਣ ਅਧਿਕਾਰਤ ਪਟਾਕਿਆਂ ਦਾ ਆਯਾਤ/ਖਰੀਦ ਹੁੰਦਾ ਹੈ। ਗੈਰ ਕਾਨੂੰਨੀ/ਅਣ ਅਧਿਕਾਰਤ ਪਟਾਕਿਆਂ ਦੇ ਆਯਾਤ ਨਾਲ ਜਿਥੇ ਸਰਕਾਰ ਨੂੰ ਵਿੱਤੀ ਨੁਕਸਾਨ ਹੁੰਦਾ ਹੈ, ਦੇ ਨਾਲ ਨਾਲ ਆਮ ਜਨਤਾ ਦੇ ਜਾਨੀ ਮਾਲੀ ਨੁਕਸਾਨ ਦਾ ਖਦਸ਼ਾ ਬਣਿਆ ਰਹਿੰਦਾ ਹੈ।