ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1 ਲੱਖ 48 ਹਜਾਰ 502 ਮੀਟਰਿਕ ਟਨ ਕਣਕ ਦੀ ਆਮਦ

-1 ਲੱਖ 10 ਹਜ਼ਾਰ 746 ਮੀਟਰਿਕ ਟਨ ਕਣਕ ਦੀ ਹੋਈ ਖਰੀਦ
ਪਟਿਆਲਾ, 13 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਅੱਜ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 52384 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ 1 ਲੱਖ 48 ਹਜ਼ਾਰ 502 ਮੀਟਰਿਕ ਟਨ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ ਅਤੇ ਜਿਸ ਵਿੱਚੋਂ 1 ਲੱਖ 10 ਹਜ਼ਾਰ 746 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ 107 ਮੰਡੀਆਂ ਵਿੱਚ 52384 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਅਤੇ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਅੱਜ 44837 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਵਿੱਚੋਂ ਪਨਗਰੇਨ ਨੇ ਕੁਲ 33405 ਮੀਟਰਿਕ ਟਨ, ਮਾਰਕਫੈਡ ਨੇ 20868 ਮੀਟਰਿਕ ਟਨ, ਪਨਸਪ ਨੇ 30732 ਮੀਟਰਿਕ ਟਨ, ਵੇਅਰ ਹਾਊਸ ਨੇ 23600 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ ਕੁਲ 2141 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।