ਜ਼ਿਲ੍ਹੇ ਦੇ ਚੁਣੇ ਗਏ ਬਲਾਕਾਂ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ 03 ਜੁਲਾਈ ਨੂੰ ਲਗਾਏ ਜਾਣਗੇ ਮੈਗਾ ਕੈਂਪ-ਵਧੀਕ ਡਿਪਟੀ ਕਮਿਸ਼ਨਰ

ਵੈਕਸੀਨੇਸ਼ਨ ਦੇ ਟੀਚੇ ਦੀ ਪ੍ਰਾਪਤੀ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਲਗਾਈਆ ਗਈਆਂ ਡਿਊਟੀਆਂ
ਤਰਨ ਤਾਰਨ, 01 ਜੁਲਾਈ 2021
ਕੋਵਿਡ-19 ਮਹਾਂਮਾਰੀ ਨੂੰ ਕਾਬੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਡੀ. ਐੱਮ. ਸੀ. ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਤੋਂ ਇਲਾਵਾ ਸਮੂਹ ਐੱਸ. ਐੱਮ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀ ਨਵੀਆਂ ਹਦਾਇਤਾਂ ਮੁਤਾਬਿਕ 03 ਜੁਲਾਈ, 2021 ਨੂੰ ਜ਼ਿਲ੍ਹੇ ਦੇ ਚੁਣੇ ਗਏ ਬਲਾਕਾਂ ਅਤੇ ਉਨ੍ਹਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ ਮੈਗਾ ਕੈਂਪ ਲਗਾਏ ਜਾਣਗੇ।
ਉਹਨਾਂ ਕਿਹਾ ਕਿ ਮੈਗਾ ਕੈਂਪ ਦੌਰਾਨ ਜ਼ਿਲ੍ਹਾ ਤਰਨ ਤਾਰਨ ਨੂੰ 18000 ਲਾਭਪਾਤਰੀਆ ਦੇ ਵੈਕਸੀਨ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਬੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਨਾਲ ਤਾਲਮੇਲ ਕਰਕੇ ਇਸ ਟੀਚੇ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਸਹਿਯੋਗ ਲਿਆ ਜਾਵੇ।
ਉਹਨਾਂ ਕਿਹਾ ਕਿ ਕਿ ਵੈਕਸੀਨੇਸ਼ਨ ਦੇ ਟੀਚੇ ਦੀ ਪ੍ਰਾਪਤੀ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀਆਂ ਲਗਾਇਆ ਗਈਆਂ ਹਨ ਜੋ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾ ਵਿੱਚ ਆਪਣਾ-ਆਪਣਾ ਯੋਗਦਾਨ ਪਾਉਣਗੇ ਤਾਂ ਜੋ ਕਿ ਇਹ ਮੈਗਾ ਕੈਂਪ ਸਫ਼ਲ ਬਣਾਏ ਜਾਂ ਸਕਣ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੈਗਾ ਕੈਂਪਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਸਲਾ ਲਾਇਸੰਸ ਬਣਾਉਣ ਦੇ ਚਾਹਵਾਨ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਹੈ । ਉਹਨਾਂ ਕਿਹਾ ਕਿ ਆਪਣੇ ਪਰਿਵਾਰ ਸਮੇਤ ਪਿੰਡ ਦੇ 20 ਵਿਅਕਤੀਆਂ ਦੇ ਕੋਵਿਡ ਵੈਕਸੀਨ ਲਗਵਾਉਣ ਵਾਲੇ ਅਰਜ਼ੀਕਰਤਾਵਾਂ ਦੀ ਅਰਜ਼ੀਆਂ ਪਹਿਲ ਦੇ ਆਧਾਰ ‘ਤੇ ਵਾਚੀਆਂ ਜਾਣਗੀਆਂ।
ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਹੁਣ 18 ਸਾਲ ਤੋਂ ਉੱਪਰ ਦਾ ਹਰੇਕ ਵਿਅਕਤੀ ਕਿਸੇ ਵੀ ਵੈਕਸੀਨ ਸੈਂਟਰ ਜਾ ਕੇ ਮੁਫ਼ਤ ਵੈਕਸੀਨ ਲਗਾ ਸਕਦਾ ਹੈ । ਕੋਰੋਨਾ ਵੈਕਸੀਨ ਲਗਵਾਉਣ ਲਈ ਆਧਾਰ ਕਾਰਡ ਅਤੇ ਮੋਬਾਇਲ ਨੰਬਰ ਜ਼ਰੂਰੀ ਹੈ । ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਪਹਿਲਾ ਕੋਰੋਨਾ ਵੈਕਸੀਨ ਕੁਝ-ਕੁ ਵਰਗਾਂ ਨੂੰ ਲਗਾਈ ਜਾ ਰਹੀ ਸੀ, ਪਰ ਹੁਣ ਕੋਈ ਵੀ 18 ਸਾਲ ਤੋਂ ਉੱਪਰ ਵਾਲਾ ਕੋਈ ਵੀ ਵਿਅਕਤੀ ਅਧਾਰ ਕਾਰਡ, ਪੈਨ ਕਾਰਡ ਜਾਂ ਪਾਸਪੋਰਟ ਦਿਖਾ ਕੇ ਵੈਕਸੀਨ ਲਗਵਾ ਸਕਦਾ ਹੈ ।
ਉਹਨਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਕੋਰੋਨਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਵੱਲੋਂ ਸਮੂਹ ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਹੋਰ ਜਾਗਰੂਕਤਾ ਫਲਾਈ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਕੋਰੋਨਾ ਵੈਕਸੀਨ ਲਗਵਾਉਣ ਤੋਂ ਵਾਝਾ ਨਾ ਰਹੇ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਰਲ-ਮਿਲ ਕੇ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਸੁਚੇਤ ਕੀਤਾ ਜਾਵੇ ਅਤੇ ਜਾਗਰੁਕਤਾ ਮਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਟੈੱਸਟ ਕਰਵਾਉਣ ਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ ।