ਜ਼ਿਲ੍ਹੇ ਭਰ ’ਚ ਪ੍ਰਾਈਵੇਟ ਹਸਪਤਾਲ, ਲੈਬਸ ਅਤੇ ਕੈਮਿਸਟ ਦੁਕਾਨਾਂ ਪੂਰਾ ਹਫ਼ਤਾ ਖੁੱਲ੍ਹੀਆਂ ਰਹਿਣਗੀਆਂ : ਜ਼ਿਲ੍ਹਾ ਮੈਜਿਸਟ੍ਰੇਟ

DC Barnala

ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਵਿੱਚ 50ਫ਼ੀਸਦੀ ਸਟਾਫ਼ ਰਹੇਗਾ ਹਾਜ਼ਰ

ਬਰਨਾਲਾ, 5 ਸਤੰਬਰ

ਪੰਜਾਬ ਸਰਕਾਰ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਚੰਡੀਗੜ੍ਹ ਦੇ ਹੁਕਮਾਂ ਦੀ ਪਾਲਣਾ ਵਿੱਚ ਪਿਛਲੇ ਦਿਨੀਂ ਲਾਕਡਾਊਨ ਨੂੰ ਪੜ੍ਹਾਅ ਵਿੱਚ ਖੋਲ੍ਹਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਹੜੀਆਂ ਕਿ 30 ਸਤੰਬਰ 2020 ਤੱਕ ਲਾਗੂ ਰਹਿਣੀਆਂ ਸਨ ਦੀ ਲਗਾਤਾਰਤਾ ਵਿੱਚ ਪੰਜਾਬ ਸਰਕਾਰ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਚੰਡੀਗੜ੍ਹ ਦੇ ਨਵੇਂ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪਹਿਲਾਂ ਕੀਤੀਆਂ ਹਦਾਇਤਾਂ ਦੀ ਲਗਾਤਾਰਤਾ ਤਹਿਤ ਜ਼ਿਲ੍ਹੇ ’ਚ ਪ੍ਰਾਈਵੇਟ ਹਸਪਤਾਲ, ਲੈਬਸ ਅਤੇ ਕਮਿਸਟ ਦੁਕਾਨਾਂ ਨੂੰ ਪੂਰਾ ਹਫ਼ਤਾ 24 ਘੰਟੇ ਖੁੱਲਣ ਦੀ ਮੰਨਜ਼ੂਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਵਿੱਚ 50ਫ਼ੀਸਦੀ ਸਟਾਫ਼ ਹੀ ਕੰਮ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦਫ਼ਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਮ ਪਬਲਿਕ ਦੇ ਆਉਣ-ਜਾਣ ’ਤੇ ਪਾਬੰਦੀ ਲਗਾਈ ਜਾਵੇ ਅਤੇ ਵੱਧ ਤੋਂ ਵੱਧ ਆਨਲਾਈਨ ਪੰਜਾਬ ਗ੍ਰੀਵੈਂਸ ਰੀਡਰੈਸਲ ਸਿਸਟਮ ਅਤੇ ਹੋਰ ਆਨਲਾਈਨ ਟੂਲਜ਼ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਕਤ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ 9ndian Penal 3ode (9P3) ਦੀ ਧਾਰਾ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਹਦਾਇਤਾਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਹੀ 30 ਸਤੰਬਰ 2020 ਤੱਕ ਲਾਗੂ ਰਹਿਣਗੀਆਂ।