ਗੁਰਦਾਸਪੁਰ , 8 ਜੁਲਾਈ 2021 ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ , ਮਾਨਯੋਗ ਜੱਜ , ਪੰਜਾਬ ਅਤੇ ਹਰਿਆਣ ਹਾਈ ਕੋਰਟ ਚੰਡੀਗੜ੍ਹ ਦੀ ਹਦਾਇਤਾਂ ਮੁਤਾਬਕ ਮਿਤੀ 10 ਜੁਲਾਈ, 2021 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸ੍ਰੀਮਤੀ ਰਮੇਸ਼ ਕੁਮਾਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ ) –ਕਮ- ਸੀ.ਜੀ.ਐਮ., ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਮਿਤੀ 5 ਜੁਲਾਈ, 2021 ਨੂੰ ਐਸ.ਡੀ.ਐਮ. ਗੁਰਦਾਸਪੁਰ ਅਤੇ ਤਹਿਸੀਲਦਾਰ, ਗੁਰਦਾਸਪੁਰ ਨਾਲ ਮੀਟਿੰਗ ਰੱਖ ਗਈ । ਇਸ ਮੀਟਿੰਗ ਵਿੱਚ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਉਹਨਾਂ ਨੂੰ ਆਪਣੇ ਅਦਾਲਤਾਂ ਵਿੱਚ ਚਲਦੇ ਵੱਧ ਤੋਂ ਵੱਧ ਕੇਸਾਂ ਨੂੰ ਨੈਸ਼ਨਲ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ । ਇਸ ਨਾਲ ਝਗੜਾ ਹਮੇਸ਼ਾਂ ਲਈ ਖ਼ਮਤ ਹੋ ਜਾਂਦਾ ਹੈ ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵੀ ਵਾਸਤ ਕੀਤੀ ਜਾਂਦੀ ਹੈ ।

English






