15 ਜਨਵਰੀ ਨੂੰ ਮਾਲ ਵਿਭਾਗ ਵੱਲੋਂ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ

Poonamdeep Kaur (1)
Mrs. Poonamdeep Kaur
ਲੰਬਿਤ ਇੰਤਕਾਲ ਦਰਜ ਕਰਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਬਰਨਾਲਾ, 13 ਜਨਵਰੀ 2024

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ ਦਿਨ ਵਿੱਚ 567 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਸਦਕਾ ਕੈਂਪਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਿਕ 15 ਜਨਵਰੀ ਨੂੰ ਦੁਬਾਰਾ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਇੰਤਕਾਲਾਂ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ 15 ਜਨਵਰੀ ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਆਪਣੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਆ ਸਕਦੇ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉੱਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦੇ ਆਯੋਜਨ ਸਬੰਧੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਅਤੇ 15 ਜਨਵਰੀ ਨੂੰ ਲੱਗਣ ਵਾਲੇ ਕੈਂਪਾਂ ਦੌਰਾਨ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨੂੰ ਕੈਂਪਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ।