ਪੰਜਾਬ ਦੀਆਂ ਮੰਡੀਆਂ ਵਿੱਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

Haryana Government today procured 1.89 lakh tonnes of wheat on MSP
ਚੰਡੀਗੜ੍ਹ, 9 ਅਕਤੂਬਰ:
ਪੰਜਾਬ ਦੀਆਂ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਝੋਨੇ ਦਾ ਖਰੀਦ ਸੀਜ਼ਨ 2020-21 ਸੂਬੇ ਵਿਚ 27 ਸਤੰਬਰ ਨੂੰ ਸ਼ੁਰੂ ਹੋਇਆ ਜਿਸ ਵਿਚ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੀ.ਐਸ.ਐਸ.ਡਬਲਯੂ.ਸੀ. ਤੋਂ ਇਲਾਵਾ ਐਫ.ਸੀ.ਆਈ. ਫਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੇ ਅਨੁਸਾਰ ਏ ਗਰੇਡ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 1,888 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਫਸਲ ਖਰੀਦੀ ਜਾ ਰਹੀ ਹੈ।
ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸਾਉਣੀ ਖਰੀਦ ਸੀਜਨ 2020-21 ਲਈ ਅੰਦਾਜ਼ਨ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਪ੍ਰਬੰਧ ਕੀਤੇ ਹਨ। ਆਰ.ਬੀ.ਆਈ ਵਲੋਂ ਕਿਸਾਨਾਂ ਨੂੰ ਐਮ.ਐਸ.ਪੀ. ਦੇ ਭੁਗਤਾਨ ਲਈ 30,220.82 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਮਨਜ਼ੂਰ ਕੀਤੀ ਗਈ ਹੈ। ਰਾਜ ਦੀਆਂ ਮੰਡੀਆਂ ਵਿਚ 08.10.2020 ਤੱਕ ਕੁੱਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 15.91 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ ਅਤੇ 0.11 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਨੇ ਕੀਤੀ ਹੈ। ਮੰਡੀਆਂ ਵਿਚੋਂ ਖਰੀਦ ਕੀਤੀ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ ਅਤੇ ਕੁੱਲ 7.15 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਪਹਿਲਾਂ ਹੀ ਹੋ ਚੁੱਕੀ ਹੈ। ਸਾਰੀਆਂ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।