19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ

ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ
ਬਰਨਾਲਾ, 18 ਜਨਵਰੀ
ਜ਼ਿਲ੍ਹਾ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ। ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।