ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਟੈਂਟ ਲਗਾਉਣ ਤੇ ਸਖਤ ਪਾਬੰਦੀ: ਸ਼੍ਰੀਮਤੀ ਸੋਨਾਲੀ ਗਿਰਿ

SONALI GIRI
ਸਟੇਟ ਰੈੱਡ ਕਰਾਸ ਵਲੋਂ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ 'ਚ 12 ਸਥਾਨਾਂ 'ਤੇ ਫਸਟ ਏਡ ਪੋਸਟਾਂ ਤੇ ਐਬੂਲੈਸਾਂ ਦੀ ਸੇਵਾ
ਰੂਪਨਗਰ,19 ਫਰਵਰੀ 22022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨ ਸ਼੍ਰੀਮਤੀ ਸੋਨਾਲੀ ਗਿਰਿ ਵਲੋਂ ਜਾਣਕਾਰੀ ਦਿੰਦਿਆਂ ਕਿਹਾ  ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਪ੍ਰਾਈਵੇਟ ਵਹੀਕਲ ਲਿਜਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਪੋਲਿੰਗ ਟੈਂਟ ਲਗਾਉਣ ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਧਾਰਾ 144 ਦੇ ਅਧੀਨ ਪ੍ਰਾਪਤ ਹੋਏ ਅਧਿਕਾਰ ਦੀ ਵਰਤੋਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ 694 ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀਆਂ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ-ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜ਼ੀ ਕਰਨ ਤੇ ਵੀ ਸਖ਼ਤ ਪਾਬੰਦੀ ਲਗਾਈ ਗਈ ਹੈ।

ਹੋਰ ਪੜ੍ਹੋ :-ਚੋਣ ਤਿਆਰੀਆਂ ਮੁਕੰਮਲ, ਪੋਲਿੰਗ ਪਾਰਟੀਆਂ ਹੋਈਆਂ ਰਵਾਨਾ, ਜਿ਼ਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੱਧ ਚੜ ਕੇ ਮਤਦਾਨ ਕਰਨ ਦੀ ਅਪੀਲ

ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਹੁਕਮ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀਆਂ,  ਸੁਰਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ, ਸੈਕਟਰ ਅਫਸਰ, ਮਾਈਕਰੋ ਆਬਜ਼ਰਵਰ ਆਦਿ ਚੋਣਾਂ ਨਾਲ ਸਬੰਧਿਤ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।