ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ ਜਾ ਸਕੇ ।ਇਸ ਵਿਚਾਰ ਚਰਚਾ ਵਿੱਚ ਡਾ. ਸੰਦੀਪਰਾਓ ਪਾਟਿਲ, ਉੱਤਰੀ ਭਾਰਤ ਜ਼ੋਨਲ ਮੈਨੇਜਰ, ਡਾ. ਮਾਲਵਿੰਦਰ ਸਿੰਘ ਮੱਲ੍ਹੀ, ਗਲੋਬਲ ਟ੍ਰੇਨਰ ਬਾਈਰ ਫਸਲ ਵਿਗਿਆਨ ਅਤੇ ਡਾ. ਆਰ.ਐਸ. ਬੈਂਸ, ਸ਼੍ਰੀ ਮਾਨਵਪ੍ਰੀਤ ਸਿੰਘ ਆਰ.ਓ., ਸ਼੍ਰੀ ਗਗਨਦੀਪ ਆਰ.ਏ. ਸ਼ਾਮਲ ਹੋਏ।
ਇਹ ਵਿਚਾਰ-ਵਟਾਂਦਰੇ ਰਣਨੀਤਕ ਦਖਲਅੰਦਾਜ਼ੀ ਤਿਆਰ ਕਰਨ ਅਤੇ ਰਾਜ ਤੋਂ ਯੂਰਪੀਅਨ ਯੂਨੀਅਨ ਅਤੇ ਸੰਯੁਕਤ ਰਾਜ ਅਮਰੀਕਾ ਨੂੰ ਬਾਸਮਤੀ ਦੇ ਨਿਰਯਾਤ ਵਿੱਚ ਸ਼ਾਮਲ ਰੁਕਾਵਟਾਂ ਦੀ ਪਛਾਣ ਕਰਨ ਲਈ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਐਮ.ਆਰ.ਐਲ. ਤੋਂ ਵੱਧ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਇਨ੍ਹਾਂ ਦੇਸ਼ਾਂ ਨੂੰ ਨਿਰਯਾਤ ਵਿੱਚ ਰੁਕਾਵਟ ਪਾਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਡਾ. ਰਾਓ ਨੇ ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 11 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾਈ ਹੈ ਜੋ 1 ਅਗਸਤ ਤੋਂ 30 ਸਤੰਬਰ ਤੱਕ ਲਾਗੂ ਕੀਤੀ ਜਾਵੇਗੀ, ਜੋ ਕਿ ਇੱਕ ਸਵਾਗਤਯੋਗ ਕਦਮ ਹੈ। ਹਾਲਾਂਕਿ, ਵਿਭਾਗ ਨੂੰ ਕੁਝ ਕੀਟਨਾਸ਼ਕਾਂ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਵਿਸ਼ਵ ਪੱਧਰ ‘ਤੇ ਝੋਨੇ ਦੀ ਫਸਲ ‘ਤੇ ਵਰਤੇ ਜਾ ਰਹੇ ਹਨ ਅਤੇ ਉਨ੍ਹਾਂ ਦੇਸ਼ਾਂ ਵਿੱਚ ਕੋਈ ਰਹਿੰਦ-ਖੂੰਹਦ ਦੀ ਸਮੱਸਿਆ ਨਹੀਂ ਹੈ।

English






