ਚੰਡੀਗੜ੍ਹ / ਆਕਲੈਂਡ, 23 ਜੁਲਾਈ 2025
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ ਰੋਲ ਅਦਾ ਕਰ ਰਹੀ ਹੈ ।
ਸ. ਗੜ੍ਹੀ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਤਾਂ ਹੀ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਤੱਕ ਪੁੱਜਦਾ ਕਰ ਸਕਾਂਗੇ ਜੇਕਰ ਉਨ੍ਹਾਂ ਨੂੰ ਅਸੀਂ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜਕੇ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਰਵਿਦਾਸ ਟੈਂਪਲ ਬੰਬੇ ਹਿੱਲ ਸਾਡੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਉੱਥੇ ਇਹ ਲਾਇਬ੍ਰੇਰੀ ਸਾਨੂੰ ਗਿਆਨ ਦੇਣ ਦੇ ਨਾਲ-ਨਾਲ ਸਭਿਆਚਾਰ ਨਾਲ ਵੀ ਜੋੜ ਰਹੀ ਹੈ।

English






