ਭਾਜਪਾ ਦੀ ਵੋਟ ਚੋਰੀ ਖਿਲਾਫ ਲੋਕਾਂ ‘ਚ ਭਾਰੀ ਰੋਸ: ਪਵਨ ਦੀਵਾਨ
ਲੁਧਿਆਣਾ, 3 ਅਕਤੂਬਰ 2025
ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਕੀਤੀ ਜਾ ਰਹੀ ਵੋਟ ਚੋਰੀ ਖਿਲਾਫ ਹਸਤਾਖਰ ਅਭਿਆਨ ਤਹਿਤ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿਖੇ ਫਾਰਮ ਭਰਵਾਏ ਗਏ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਵੋਟ ਚੋਰੀ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵੱਲੋਂ ਚਲਾਏ ਜਾ ਰਹੇ ਹਸਤਾਖਰ ਅਭਿਆਨ ਤਹਿਤ ਪੰਜਾਬ ਭਰ ਵਿੱਚ 15 ਲੱਖ ਫਾਰਮ ਭਰਵਾਏ ਜਾ ਰਹੇ ਹਨ, ਜਿਨਾਂ ਨੂੰ ਪਾਰਟੀ ਵੱਲੋਂ 15 ਅਕਤੂਬਰ ਨੂੰ ਭਾਰਤ ਦੇ ਚੋਣ ਕਮਿਸ਼ਨ ਨੂੰ ਜਮ੍ਹਾ ਕੀਤੇ ਜਾਣ ਹਸਤਾਖਰਾਂ ਵਿੱਚ ਸ਼ਾਮਿਲ ਕੀਤੇ ਜਾਵੇਗਾ। ਦੀਵਾਨ ਨੇ ਕਿਹਾ ਕਿ ਭਾਜਪਾ ਦੀ ਵੋਟ ਚੋਰੀ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈ, ਜੋ ਲੋਕਾਂ ਵੱਲੋਂ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਦਿਆਂ ਦਿੱਤੇ ਫਤਵੇ ਦੀ ਚੋਰੀ ਹੈ। ਜਿਹੜਾ ਹੱਕ ਦੇਸ਼ ਦੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਵੱਲੋਂ ਦਿੱਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਗਏ ਪੁਖਤਾ ਸਬੂਤਾਂ ਨੇ ਭਾਜਪਾ ਦੀ ਸੱਚਾਈ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਨੀਰਜ ਬਿਰਲਾ, ਰੋਹਿਤ ਪਾਹਵਾ, ਜੋਗਿੰਦਰ ਸਿੰਘ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ, ਅਨੂਪ ਸਿੰਘ ਵੀ ਮੌਜੂਦ ਰਹੇ।

English






