‘ਆਪ’ ਯੂਥ ਵਿੰਗ ਨੇ ਹਰਮੀਤ ਸੰਧੂ ਲਈ ਮੁਹਿੰਮ ਕੀਤੀ ਤੇਜ਼, ਪਿੰਡ ਛੀਛਰੇਵਾਲ ਦੇ ਲੋਕਾਂ ਨੇ ਵੱਡੀ ਜਿੱਤ ਦਾ ਦਿੱਤਾ ਭਰੋਸਾ*
ਯੂਥ ਪ੍ਰਧਾਨ ਮਾਨਵਜੀਤ ਸਿੰਘ ਦੀ ਅਗਵਾਈ ‘ਚ ਛੀਛਰੇਵਾਲ ਦੇ ਨੌਜਵਾਨ ‘ਆਪ’ ਦੇ ਹੱਕ ‘ਚ ਨਿੱਤਰੇ, 11 ਨਵੰਬਰ ਨੂੰ ਆਪ ਦੀ ਜਿੱਤ ਪੱਕੀ
ਤਰਨਤਾਰਨ, 4 ਨਵੰਬਰ 2025
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਨੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਪਿੰਡ ਛੀਛਰੇਵਾਲ ਵਿਖੇ ਯੂਥ ਕਲੱਬ ਦੀ ਇੱਕ ਅਹਿਮ ਮੀਟਿੰਗ ਯੂਥ ਪ੍ਰਧਾਨ ਮਾਨਵਜੀਤ ਸਿੰਘ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਬੋਲਦਿਆਂ ਮਾਨਵਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੂਥ ਵਿੰਗ ਵੱਲੋਂ ਤਰਨਤਾਰਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟੀਮ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸ ਰਹੀ ਹੈ ਅਤੇ ਪਾਰਟੀ ਦਾ ਸਮਰਥਨ ਦੇਣ ਦੀ ਅਪੀਲ ਕਰ ਰਹੀ ਹੈ।
ਯੂਥ ਵਿੰਗ ਦੀ ਇਸ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਮਾਨਵਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਪੂਰਾ ਭਰੋਸਾ ਜਤਾਉਂਦੇ ਹੋਏ ਕਿਹਾ ਹੈ ਕਿ ਉਹ ਆਉਣ ਵਾਲੀ 11 ਨਵੰਬਰ ਨੂੰ ਆਪਣੀ ਵੋਟ ‘ਆਪ’ ਨੂੰ ਹੀ ਪਾਉਣਗੇ। ਲੋਕਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ।

English






