22 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਅਧੀਨ ਸੀਨੀਅਰ ਸਿਟੀਜਨਾਂ ਲਈ ਭਲਾਈ ਕੈਂਪ ਲਗਾਇਆ ਜਾਵੇਗਾ: ਡਿਪਟੀ ਕਮਿਸ਼ਨਰ

ਰੂਪਨਗਰ, 2 ਨਵੰਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 22 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ” ਤਹਿਤ ਸੀਨੀਅਰ ਸਿਟੀਜਨਾਂ ਲਈ ਸਰਕਾਰੀ ਕਾਲਜ ਰੋਪੜ ਵਿਖੇ ਸਵੇਰੇ 10 ਵਜੇ ਭਲਾਈ ਕੈਂਪ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਾਈ ਕੈਂਪ ਵਿਖੇ ਬਜ਼ੁਰਗਾਂ ਲਈ ਮੈਡੀਕਲ ਚੈਅਕਪ ਸਮੇਤ ਅੱਖਾਂ, ਕੰਨਾਂ ਦੇ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕਰਨਗੇ ਇਸ ਦੇ ਨਾਲ ਹੀ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਅਤੇ ਹੋਰ ਲੋੜੀਂਦੀ ਮੈਡੀਕਲ ਸਹਾਇਤਾ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਂਪ ਵਿਚ ਆਉਣ ਵਾਲੇ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਸੇਵਾਵਾਂ ਵੀ ਮੁਹੱਈਆ ਕਰਵਾਈ ਜਾਵੇਗੀ ਅਤੇ ਸੀਨੀਅਰ ਸਿਟੀਜਨ ਦੇ ਕਾਰਡ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਸਹਿਯੋਗ ਦੇਣਗੇ ਅਤੇ ਹੋਰ ਜ਼ਰੂਰੀ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਉਣਗੇ। ਇਸ ਮੌਕੇ ਫੀਜ਼ੀਓ ਥੈਰਪੀਸਿਟ, ਯੋਗ ਅਤੇ ਹੱਡੀਆਂ ਆਦਿ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਇੱਕ ਥਾਂ ਉਤੇ ਹੀ ਹਰ ਤਰ੍ਹਾਂ ਦੀਆਂ ਇਲਾਜ ਸੇਵਾਵਾਂ ਬਜ਼ੁਰਗਾਂ ਨੂੰ ਮਿਲ ਸਕਣ।
ਡਾ. ਪ੍ਰੀਤੀ ਯਾਦਵ ਨੇ ਸਮੂਹ ਸੀ.ਡੀ.ਪੀ.ਓ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਇਸ ਕੈਂਪ ਦੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਲੋੜਵੰਦ ਬਜ਼ੁਰਗ ਕੈਂਪ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਉਠਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਰੂਪਨਗਰ ਹਰਬੰਸ ਸਿੰਘ, ਸੀ.ਐਮ.ਐਫ.ਓ ਦੀਪਾਂਕਰ ਗਰਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਗਾਇਤਰੀ ਦੇਵੀ, ਸੀਨੀਅਰ ਸਿਟੀਜਨ ਕੌਂਸਲ ਰੂਪਨਗਰ ਵਲੋਂ ਐਡਵੋਕੇਟ ਦਲਜੀਤ ਸਿੰਘ ਸੈਣੀ, ਲੈਕਚਰਾਰ ਹਰਦੇਵ ਸਿੰਘ, ਸਾਬਕਾ ਪ੍ਰਧਾਨ ਕਰਨੈਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।