26 ਅਕਤੂਬਰ ਨੂੰ ਨਸਿ਼ਆਂ ਖਿਲਾਫ ਦੌੜੇਗਾ ਫਾਜਿ਼ਲਕਾ—ਡਿਪਟੀ ਕਮਿਸ਼ਨਰ

—ਜਿ਼ਲ੍ਹਾ ਵਾਸੀਆਂ ਨੂੰ ਭਾਗ ਲੈਣ ਦਾ ਸੱਦਾ
—ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿ਼ਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦਾ ਸਾਂਝਾ ਉਪਰਾਲਾ

ਫਾਜਿ਼ਲਕਾ, 23 ਅਕਤੂਬਰ

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ  ਦੱਸਿਆ ਹੈ ਕਿ 26 ਅਕਤੂਬਰ ਨੂੰ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਫਾਜਿ਼ਲਕਾ ਵਿਖੇ ਇਕ ਨਸਿ਼ਆਂ ਖਿਲਾਫ ਇਕ ਦੌੜ ਕਰਵਾਈ ਜਾ ਰਹੀ ਹੈ। ਇਹ ਦੌੜ ਬੁੱਧਵਾਰ ਨੂੰ ਸਵੇਰੇ 8:30 ਵਜੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਇਸ ਦੌੜ ਵਿਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜਿਕ ਭਾਗੀਦਾਰੀ ਨਾਲ ਹੀ ਨਸਿ਼ਆਂ ਦੇ ਕੋਹੜ ਤੋਂ ਸਮਾਜ ਮੁਕਤੀ ਪਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਜ਼ੇਕਰ ਆਮ ਲੋਕ ਵੀ ਇਸ ਲੜਾਈ ਵਿਚ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਤਾਂ ਅਸੀਂ ਸਹਿਜੇ ਹੀ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਜਿ਼ਕਰਯੋਗ ਹੈ ਕਿ ਇਹ ਦੋੜ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿ਼ਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸਿ਼ਆਂ ਦੇ ਇਲਾਜ ਦੀ ਸੁਵਿਧਾ ਸਰਕਾਰੀ ਹਸਪਤਾਲਾਂ ਵਿਚ ਮੁਫਤ ਹੈ ਅਤੇ ਇਲਾਜ ਕਰਵਾਉਣ ਵਾਲਿਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜ਼ੇਕਰ ਕੋਈ ਨਸ਼ੇ ਵੇਚਦਾ ਹੋਵੇ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਲੇ ਨਸਿ਼ਆਂ ਖਿਲਾਫ 26 ਅਕਤੂਬਰ ਨੂੰ ਹੋਣ ਵਾਲੀ ਇਸ ਦੌੜ ਵਿਚ ਸਮੂਹ ਜਿ਼ਲ੍ਹਾਂ ਵਾਸੀਆਂ ਨੂੰ ਵੱਧ ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ ਹੈ।