3 ਸਤੰਬਰ 2022 ਨੂੰ ਸਮੂਹ ਸਰਕਾਰੀ ਸਕੂਲਾਂ ਵਿਚ ਹੋਵੇਗੀ ਮਾਪੇ-ਅਧਿਆਪਕ ਮਿਲਣ, ਫਾਜ਼ਿਲਕਾ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ

ਫਾਜ਼ਿਲਕਾ, 30 ਅਗਸਤ

ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾ `ਤੇ 03 ਸਤੰਬਰ 2022 ਨੂੰ ਸਮੂਹ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿਖਿਆ ਦੇਣ ਲਈ ਅਤੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚ ਬੇਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾਣੀ ਹੈ।ਉਨ੍ਹਾਂ ਕਿਹਾ ਕਿ ਇਸ ਮਿਲਣੀ ਦੇ ਸਫਲ ਆਯੋਜਨ ਲਈ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।