ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਮੇਤ ਪ੍ਰਕਾਸ਼ਨਾ ਦੇ ਕੰਮਾਂ ਦਾ ਜਾਇਜ਼ਾ
*ਪੂਰਾ ਅਮਲ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ
ਬਰਨਾਲਾ, 10 ਦਸੰਬਰ
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਮਿਊਂਸਿਪਲ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਆਦਿਤਯ ਡੇਚਲਵਾਲ ਨੇ ਵੋਟਰ ਸੂਚੀ ਦੀ ਸੁਧਾਈ ਸਮੇਤ ਪ੍ਰਕਾਸ਼ਨਾ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵੋਟਰ ਸੂਚੀਆਂ ਦੀ ਸੁਧਾਈ, ਪ੍ਰਕਾਸ਼ਨਾ ਸਮੇਤ ਹਰ ਤਰ੍ਹਾਂ ਦਾ ਅਮਲ ਪੂਰੀ ਪ੍ਰਾਦਰਸ਼ਤਾ ਅਤੇ ਸੰਜੀਦਗੀ ਨਾਲ ਸਿਰੇ ਚੜ੍ਹਾਇਆ ਜਾਵੇ।
ਇਸ ਮੌਕੇ ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ, ਕਾਰਜਸਾਧਕ ਅਫਸਰ ਨਗਰ ਕੌਂਸਲ ਬਰਨਾਲਾ ਸ. ਮਨਪ੍ਰੀਤ ਸਿੰਘ ਸਿੱਧੂ, ਕਾਰਜਸਾਧਕ ਅਫਸਰ ਨਗਰ ਕੌਂਸਲ ਤਪਾ ਸ੍ਰੀ ਬਾਲ ਕਿਸ਼ਨ, ਕਾਰਜਸਾਧਕ ਅਫਸਰ ਨਗਰ ਕੌਂਸਲ ਭਦੌੜ ਸ. ਗੁਰਚਰਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਸ੍ਰੀ ਭਾਰਤ ਭੂਸ਼ਣ, ਸ੍ਰੀ ਪ੍ਰਵੀਨ ਕੁਮਰ ਗੋਇਲ, ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ ਜਗਦੀਪ ਸਿੰਘ, ਡੀਪੀਐਮ ਮੋਹਿਤ ਸ਼ਰਮਾ ਤੇ ਹੋਰ ਹਾਜ਼ਰ ਸਨ।

English




