ਸੂਬੇ ਵਿੱਚ ਖਰੀਦ ਦੇ ਬਾਹਰਵੇਂ ਦਿਨ 397056 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

BHARAT BHUSHAN ASHU
453335.564  MT Paddy Procured on 14th day: Ashu
ਵਿਭਾਗ ਵੱਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ, 14 ਅਕਤੂਬਰ :

 

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਬਾਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 397056 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਬਾਹਰਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 2038846 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 24012 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਬਾਹਰਵੇਂ ਦਿਨ 401277.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਹੋਰ ਪੜ੍ਹੋ : ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੁਲਿਸ ਨੂੰ ਤਿਉਹਾਰਾਂ ਦੇ ਸੀਜ਼ਨ ਵਿੱਚ ਸ਼ਹਿਰ ਵਾਸੀਆਂ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 2169334 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2062858 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

 

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।