
ਜਿਲ੍ਹੇ ਦੇ 186 ਵਿਦਿਆਰਥੀਆਂ ਨੂੰ 2 ਲੱਖ 22 ਹਜਾਰ ਰੂਪਏ ਦੀ ਨਕਦ ਰਾਸ਼ੀ ਇਨਾਮ ਦੇ ਰੂਪ ਵਿੱਚ ਵੰਡੀ
ਫਾਜ਼ਿਲਕਾ 18 ਨਵੰਬਰ 2021
ਸਿੱਖਿਆ ਵਿਭਾਗ ਪੰਜਾਬ ਅਤੇ ਐਸ ਸੀ ਈ ਆਰ ਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਆਨਲਾਈਨ ਵਿੱਦਿਅਕ ਮੁਕਾਬਲੇ ਜੋ ਕੀ ਪਿਛਲੇ ਦਿਨੀ ਸੰਪਨ ਹੋਏ ਸਨ, ਵਿੱਚ ਮੱਲਾ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ :-ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 20 ਤੇ 21 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਦੇ ਸਵਾਮੀ ਵਿਵੇਕਾਨੰਦ ਹਾਲ ਵਿੱਚ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜਿਲ੍ਹਾ ਅਤੇ ਸਟੇਟ ਪੱਧਰ ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਈਡ ਅਧਿਆਪਕ ਨੇ ਹਿੱਸਾ ਲਿਆ। ਇਹਨਾਂ ਵਿਦਿਅਕ ਮੁਕਾਬਲਿਆਂ ਦੇ 11ਇੰਵੈਟਸ ਵਿੱਚ ਕੁੱਲ 186 ਬੱਚਿਆਂ ਨੇ ਵੱਖ ਵੱਖ ਪੁਜੀਸ਼ਨਾਂ ਪ੍ਰਾਪਤ ਕੀਤੀਆਂ, ਜਿਸ ਵਿੱਚ ਸਕੈਂਡਰੀ ਵਰਗ ਵਿੱਚੋਂ 120 ਅਤੇ ਪ੍ਰਾਇਮਰੀ ਵਰਗ ਵਿੱਚੋ 66 ਵਿਦਿਆਰਥੀਆਂ ਨੇ ਇਨਾਮੀ ਰਾਸ਼ੀ ਪ੍ਰਾਪਤ ਕਰ ਕੇ ਆਪਣੇ ਮਾਪਿਆਂ, ਗਾਈਡ ਅਧਿਆਪਕਾਂ ਅਤੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ।
ਇਹਨਾਂ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 2000 ਰੁਪਏ ,ਦੂਜੀ ਪੁਜੀਸ਼ਨ ਵਾਲੇ ਵਿਦਿਆਰਥੀਆਂ ਨੂੰ 1500 ਰੁਪਏ , ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1000 ਰੁਪਏ ਅਤੇ ਚੌਥੀ ਤੇ ਪੰਜਵੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 500-500 ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਪ੍ਰਿਸੀਪਲ ਪ੍ਰਦੀਪ ਕੁਮਾਰ ਖਨਗਵਾਲ,ਬੀਪੀਈਓ ਮੈਡਮ ਸੁਖਵਿੰਦਰ ਕੌਰ, ਬੀਪੀਈਓ ਮੈਡਮ ਸੁਨੀਤਾ ਕੁਮਾਰੀ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਬਲਰਾਜ ਕੁਮਾਰ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਵਿੱਦਿਅਕ ਮੁਕਾਬਲੇ ਪ੍ਰਾਇਮਰੀ ਸਵੀਕਾਰ ਗਾਂਧੀ, ਜਿਲ੍ਹਾ ਕੋਆਰਡੀਨੇਟਰ ਵਿੱਦਿਅਕ ਮੁਕਾਬਲੇ ਸਕੈਂਡਰੀ ਗੁਰਛਿੰਦਰਪਾਲ ਸਿੰਘ, ਜਿਲ੍ਹਾ ਬੱਡੀ ਇੰਚਾਰਜ ਵਿਜੇਪਾਲ, ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ। ਮੰਚ ਸੰਚਾਲਨ ਮੈਡਮ ਰਮਨੀਕ ਜੌਲੀ ਅਤੇ ਮਾਸਟਰ ਸੁਰਿੰਦਰ ਕੁਮਾਰ ਵੱਲੋਂ ਬਾਖੂਬੀ ਕੀਤਾ ਗਿਆ।

English




