626 ਅਧਿਆਪਕਾਂ ਨੇ ਲੇਖ ਮੁਕਾਬਲੇ ਲਈ ਭੇਜੀਆਂ ਐਂਟਰੀਜ਼

Dr. S. Karuna Raju, Chief Electoral Officer, Punjab

ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਸਮੇਤ 5 ਸਤੰਬਰ ਨੂੰ ਦਿੱਤੇ ਜਾਣਗੇ ਸਰਟੀਫੀਕੇਟ
ਚੰਡੀਗੜ, 4 ਸਤੰਬਰ-
ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ  ਵੱਲੋਂ ਚੋਣ ਪ੍ਰਕਿਰਿਆ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਦਿੱਤੇ ਵਿਸ਼ੇਸ਼ ਸੱਦੇ ‘ਤੇ  626 ਅਧਿਆਪਕਾਂ ਨੇ ਲੇਖ ਮੁਕਾਬਲੇ ਵਿੱਚ  ਲਈ ਆਪਣੀਆਂ ਐਂਟਰੀਆਂ ਭੇਜੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮੁਕਾਬਲਾ ਚੋਣਾਂ ਦੌਰਾਨ ਅਧਿਆਪਕਾਂ ਵੱਲੋਂ ਦਿੱਤੀਆਂ ਜਾਂਦੀਆਂ ਵਧੀਆ ਸੇਵਾਵਾਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਅਧਿਆਪਕ ਭਾਈਚਾਰੇ ਵਲੋਂ ਚੋਣ ਪ੍ਰਕਿਰਿਆ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਂਦੀ ਹੈ ਅਤੇ ਉਹ ਸਾਰੀ ਪ੍ਰਕਿਰਿਆ ਦਾ ਅਟੁੱਟ ਅੰਗ ਹਨ।
ਉਨਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲਿਆਂ ਦੇ ਅਧਿਆਪਕਾਂ ਲਈ ਤਿੰਨ ਵਿਸ਼ਿਆਂ  ਤਜ਼ਰਬੇ ਸਾਂਝੇ ਕਰਨ, ਕੋਵਿਡ -19 ਦੌਰਾਨ ਚੁਣੌਤੀਆਂ ਅਤੇ ਚੋਣ ਡਿਊਟੀ ਨੂੰ ਦਿਲਚਸਪ  ਬਣਾਉਣ ਸਬੰਧੀ ਸੁਝਾਅ ਨਾਲ ਸਬੰਧਤ ਲੇਖ ਮੁਕਾਬਲਾ ਕਰਵਾਇਆ ਗਿਆ ਸੀ।
ਉਨਾਂ ਕਿਹਾ ਕਿ ਜ਼ਿਲਾ ਪੱਧਰ ‘ਤੇ ਕੁੱਲ 626 ਐਂਟਰੀਆਂ ਪ੍ਰਾਪਤ ਹੋਈਆਂ ਹਨ ਅਤੇ ਪਹਿਲੀਆਂ  ਤਿੰਨ ਐਂਟਰੀਆਂ ਨੂੰ ਮੈਰਿਟ ਦੇ ਅਧਾਰ ‘ਤੇ ਸਰਟੀਫਿਕੇਟ ਦਿੱਤੇ ਜਾਣਗੇ।
ਉਨਾਂ ਕਿਹਾ ਕਿ ਸਾਰੇ 22 ਜ਼ਿਲਿਆਂ ਵਿੱਚ ਸਰਬੋਤਮ ਐਂਟਰੀਜ਼ ਵਿੱਚੋਂ ਤਿੰਨ ਐਂਟਰੀਜ਼ ਦੀ  ਰਾਜ ਪੱਧਰ ‘ਤੇ ਨਕਦ ਇਨਾਮ ਸਮੇਤ ਸਰਟੀਫਿਕੇਟ ਲਈ ਚੋਣ ਕੀਤੀ ਜਾਵੇਗੀ।
ਉਨਾਂ ਕਿਹਾ ਕਿ 5 ਸਤੰਬਰ ਨੂੰ ਦੁਪਹਿਰ 12 ਵਜੇ ਇਕ ਫੇਸਬੁੱਕ ਲਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਦਰਸ਼ਕ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਫੇਸਬੁੱਕ ਪੇਜ ‘ਤੇ ਜਾ ਕੇ ਦੇਖ ਸਕਦੇ ਹਨ। ਸਮਾਗਮ ਦਾ ਲਿੰਕ 11.45 ਵਜੇ  https://www.facebook.com/TheCEOPunjab ‘ਤੇ ਪੋਸਟ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਦਰਸ਼ਕਾਂ ਨੂੰ ਸੰਬੋਧਨ ਕਰਨਗੇ ਅਤੇ ਜ਼ਿਲਾ ਪੱਧਰੀ ਅਤੇ ਰਾਜ ਪੱਧਰੀ ਜੇਤੂਆਂ ਦਾ ਐਲਾਨ ਕਰਨਗੇ।
ਇਸ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਕਿਹਾ ਕਿ ਇਹ ਸੰਖੇਪ ਪ੍ਰੋਗਰਾਮ ਪੰਜਾਬ ਦੇ ਅਧਿਆਪਕ ਭਾਈਚਾਰੇ  ਦਾ ਸ਼ੁਕਰਾਨਾ  ਕਰਨ ਦੇ ਉਦੇਸ਼ ਨਾਲ ਆਯੋਜਿਤ ਕਰਵਾਇਆ ਜਾ ਰਿਹਾ ਹੈ।